|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਕਰੇਗੀ ਆਪਣੇ ਸਾਰੇ ਵਾਅਦਿਆਂ ਤੇ ਅਮਲ : ਨਵਜੋਤ ਸਿੱਧੂ

ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਚ ਦਲਿਤ ਵਰਗ ਨਾਲ ਤਾਲੁਕ ਰੱਖਣ ਵਾਲੇ ਮੰਤਰੀਆਂ, ਵਿਧਾਇਕਾਂ ਨਾਲ ਗੱਲਬਾਤ ਕੀਤੀ। ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨਾਲ ਸਿੱਧੂ ਨੇ ਦਲਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਕਰੀਬ 3 ਘੰਟੇ ਚੱਲੀ ਇਸ ਬੈਠਕ ਵਿਚ ਕਰੀਬ 20 ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕ

NRI Post Desk · 1940 ਦਿਨ ਪਹਿਲਾਂ · ਅੱਪਡੇਟ 1940 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਕਰੇਗੀ ਆਪਣੇ ਸਾਰੇ ਵਾਅਦਿਆਂ ਤੇ ਅਮਲ : ਨਵਜੋਤ ਸਿੱਧੂ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਚ ਦਲਿਤ ਵਰਗ ਨਾਲ ਤਾਲੁਕ ਰੱਖਣ ਵਾਲੇ ਮੰਤਰੀਆਂ, ਵਿਧਾਇਕਾਂ ਨਾਲ ਗੱਲਬਾਤ ਕੀਤੀ। ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨਾਲ ਸਿੱਧੂ ਨੇ ਦਲਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਕਰੀਬ 3 ਘੰਟੇ ਚੱਲੀ ਇਸ ਬੈਠਕ ਵਿਚ ਕਰੀਬ 20 ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਨੇ ਦਲਿਤ ਭਾਈਚਾਰੇ ਦੀ ਭਲਾਈ ਲਈ ਜ਼ਰੂਰੀ ਹਰ ਪ੍ਰੋਗਰਾਮ ਅਤੇ ਨੀਤੀ ਸਬੰਧੀ ਵਿਸਥਾਰ ਨਾਲ ਆਪਣੇ-ਆਪਣੇ ਵਿਚਾਰ ਰੱਖੇ।

ਸੰਬੰਧਿਤ ਖ਼ਬਰਾਂ

ਬੈਠਕ ਵਿਚ ਦਲਿਤ ਭਾਈਚਾਰੇ ਦੀ ਹਰ ਇਕ ਮੰਗ ਅਤੇ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਦਾ ਹੱਲ ਕਰਨ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ ਗਈ। ਪੰਜਾਬ ਕਾਂਗਰਸ ਪ੍ਰਧਾਨ ਨੇ 18 ਨੁਕਤਿਆਂ ਦੇ ਏਜੰਡੇ ਨੂੰ ਪੂਰਾ ਕਰਨ ਦਾ ਸੰਕਲਪ ਦੁਹਰਾਉਂਦੇ ਹੋਏ ਕਿਹਾ ਕਿ ਦਲਿਤ ਭਾਈਚਾਰੇ ਨਾਲ ਕੀਤੇ ਸਾਰੇ ਵਾਅਦੇ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!