|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਿਵ ਸੈਨਾ ਨੂੰ ਸਮਰਥਨ ਦੇਵੇਗੀ ਕਾਂਗਰਸ : ਸੂਤਰ

ਨਵੀਂ ਦਿੱਲੀ (Vikram Sehajpal) : ਮਹਾਰਾਸ਼ਟਰ 'ਚ ਸਿਆਸੀ ਉਥਲ-ਪੁਥਲ ਦੇ ਵਿਚਕਾਰ ਕਾਂਗਰਸ ਸ਼ਿਵ ਸੈਨਾ ਅਤੇ ਐਨਸੀਪੀ ਦਾ ਸਮਰਥਨ ਕਰੇਗੀ। ਸੁਤਰਾਂ ਮੁਤਾਬਕ ਕਾਂਗਰਸ ਨੇ ਸ਼ਿਵ ਸੈਨਾ ਨੂੰ ਬਾਹਰੋ ਸਮਰਥਨ ਦੇਣ ਲਈ ਤਿਆਰ ਹੋ ਗਈ ਹੈ।ਇਸ ਵਿਚਕਾਰ ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਫੋਨ ਤੇ ਗੱਲਬਾਤ ਕੀਤੀ ਹੈ। ਜਿਸ ਨਾਲ ਹੀ ਸੂਬੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਮਹਾਰਾਸ਼ਟਰ 'ਚ ਸਿਆਸੀ ਉਥਲ-ਪੁਥਲ ਦੇ ਵਿਚਕਾਰ ਕਾਂਗਰਸ ਸ਼ਿਵ ਸੈਨਾ ਅਤੇ ਐਨਸੀਪੀ ਦਾ ਸਮਰਥਨ ਕਰੇਗੀ। ਸੁਤਰਾਂ ਮੁਤਾਬਕ ਕਾਂਗਰਸ ਨੇ ਸ਼ਿਵ ਸੈਨਾ ਨੂੰ ਬਾਹਰੋ ਸਮਰਥਨ ਦੇਣ ਲਈ ਤਿਆਰ ਹੋ ਗਈ ਹੈ।ਇਸ ਵਿਚਕਾਰ ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਫੋਨ ਤੇ ਗੱਲਬਾਤ ਕੀਤੀ ਹੈ। ਜਿਸ ਨਾਲ ਹੀ ਸੂਬੇ ਵਿੱਚ ਸ਼ਿਵ ਸੇਨਾ, ਕਾਂਗਰਸ ਅਤੇ ਐੱਨਸੀਪੀ ਗਠਜੋੜ ਦੀ ਸਰਕਾਰ ਬਣਾਉਣ ਦਾ ਰਾਹ ਸਾਫ਼ ਹੁੰਦਾ ਨਜਰ ਆ ਰਿਹਾ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਸ਼ਿਵ ਸੈਨਾ ਨੂੰ ਬਾਹਰੋ ਸਮਰਥਨ ਦੇਣ ਦੇ ਬਦਲੇ ਕਾਂਗਰਸ ਨੇ ਵਿਧਾਨ ਸਭਾ 'ਚ ਸਪੀਕਰ ਦਾ ਅਹੁਦਾ ਦੇਣ ਦੀ ਸ਼ਰਤ ਰੱਖੀ ਹੈ। ਉੱਥੇ ਹੀ ਆਦਿੱਤਿਆ ਠਾਕਰੇ, ਏਕਨਾਥ ਸ਼ਿੰਦੇ ਅਤੇ ਸ਼ਿਵ ਸੈਨਾ ਦੇ ਹੋਰ ਨੇਤਾਵਾਂ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸਾਰੀ ਨਾਲ ਮੁੰਬਈ ਵਿੱਚ ਮੁਲਾਕਾਤ ਕੀਤੀ ਹੈ। ਦੱਸਦਈਏ ਕਿ ਮਹਾਰਾਸ਼ਟਰ ਦੀ 288 ਮੈਂਬਰੀ ਵਿਧਾਨ ਸਭਾ ਵਿੱਚ ਸ਼ਿਵ ਸੈਨਾ ਦੀਆਂ 56 ਸੀਟਾਂ ਹਨ ਜਦਕਿ ਐਨਸੀਪੀ ਅਤੇ ਕਾਂਗਰਸ ਕੋਲ 54 ਅਤੇ 44 ਸੀਟਾਂ ਹਨ। ਸੂਬੇ ਵਿਚ ਸਰਕਾਰ ਬਣਾਉਣ ਲਈ ਬਹੁਮਤ ਸਾਬਤ ਕਰਨ ਲਈ ਘੱਟੋ ਘੱਟ 145 ਵਿਧਾਇਕਾਂ ਦੇ ਸਮਰਥਨ ਦੀ ਜ਼ਰੂਰਤ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!