|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੇਤੀ ਕਾਨੂੰਨਾਂ ਦੇ ਮੁੱਦੇ ਤੇ ਕਾਂਗਰਸ ਕਿਸਾਨਾਂ ਨਾਲ : CM ਚੰਨੀ

ਚੰਡੀਗੜ੍ਹ (ਦੇਵ ਇੰਦਰਜੀਤ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪਿਛਲੇ ਸ਼ਨੀਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ’ਚ ਮਤਾ ਪਾਸ ਕਰਕੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਨ੍ਹਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹੋਣ ਦੀ ਸ਼ਲਾਘਾ ਕੀਤੀ।

NRI Post Desk · 1865 ਦਿਨ ਪਹਿਲਾਂ · ਅੱਪਡੇਟ 1865 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਦੇਵ ਇੰਦਰਜੀਤ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪਿਛਲੇ ਸ਼ਨੀਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ’ਚ ਮਤਾ ਪਾਸ ਕਰਕੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਨ੍ਹਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹੋਣ ਦੀ ਸ਼ਲਾਘਾ ਕੀਤੀ।

ਮਤੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਮੋਦੀ ਸਰਕਾਰ ਦੇ ਕੁਝ ਪੂੰਜੀਵਾਦੀ ਦੋਸਤਾਂ ਦੇ ਫ਼ਾਇਦੇ ਲਈ ਭਾਰਤ ਦੇ ਕਿਸਾਨਾਂ ਨੂੰ ਕੁਚਲਣ ਦੀ ਸਾਜ਼ਿਸ਼ ਦਾ ਨਤੀਜਾ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸਾਢੇ ਦਸ ਮਹੀਨਿਆਂ ਤੋਂ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਨੂੰ ਕੌਮੀ ਰਾਜਮਾਰਗ ’ਤੇ ਸਪਾਈਕਸ ਅਤੇ ਪੱਥਰ ਲਗਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਤਕਰੀਬਨ ਇਕ ਹਜ਼ਾਰ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ ਪਰ ਜ਼ਾਲਮ ਮੋਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰੀ ਹੈ।

ਸੰਬੰਧਿਤ ਖ਼ਬਰਾਂ

ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਅੜਿੱਕੇ ਨੂੰ ਖ਼ਤਮ ਕਰਨ ਤੋਂ ਇਨਕਾਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ (ਆਈ.ਐੱਨ.ਸੀ.) ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਵਚਨਬੱਧ ਹੈ ਅਤੇ ਭਾਰਤ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਯਕੀਨੀ ਬਣਾਉਣ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਆਈ.ਐੱਨ.ਸੀ. ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਭੂਮੀ ਗ੍ਰਹਿਣ ਦੇ ਮੁਆਵਜ਼ੇ ਦੇ ਅਧਿਕਾਰਾਂ ਨੂੰ ਖੋਹਣ ਦੇ ਘਟੀਆ ਮਨਸੂਬਿਆਂ ਵਿਰੁੱਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ। ਮੰਤਰੀ ਨੇ ਕਿਹਾ ਕਿ ਅਸੀਂ ਉਦੋਂ ਸਫ਼ਲ ਹੋਏ ਸੀ ਅਤੇ ਹੁਣ ਅਸੀਂ ਤਿੰਨ ‘ਕਾਲੇ ਕਾਨੂੰਨਾਂ’ ਵਿਰੁੱਧ ਜੰਗ ’ਚ ਸਫ਼ਲ ਹੋਵਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਾਰਤ ਦੇ ਅੰਨਦਾਤਾ ’ਤੇ ਮੋਦੀ ਸਰਕਾਰ ਦੇ ਜਾਣਬੁੱਝ ਕੇ ਕੀਤੇ ਗਏ ਹਮਲੇ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਮਿਲ ਕੇ ਇਸ ਲੜਾਈ ਨੂੰ ਲੜਨ ਦੇ ਆਪਣੇ ਨਿਰੰਤਰ ਸੰਕਲਪ ਨੂੰ ਦੁਹਰਾਉਂਦੇ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!