|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਸਟੇਬਲ ਨੇ ਔਰਤ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰਿਆ, ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼

ਨਿਊਜ਼ ਡੈਸਕ : ਲੁਧਿਆਣਾ ਦੇ ਜੋਸ਼ੀ ਨਗਰ ਹੈਬੋਲਵਾਲ 'ਚ ਪੁਲਿਸ ਦੇ ਕਾਂਸਟੇਬਲ ਵੱਲੋਂ AK-47 ਨਾਲ ਔਰਤ 'ਤੇ ਗੋਲ਼ੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਵਾਰਦਾਤ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਤੇ ਲੋਕ ਸਹਿਮ ਗਏ। ਜਾਣਕਾਰੀ ਅਨੁਸਾਰ ਜੋਸ਼ੀ ਨਗਰ ਹੈਬੋਵਾਲ 'ਚ ਪੁਲਿਸ ਕਾਂਸਟੇਬਲ ਸਿਮਰਨਜੀਤ ਸਿੰਘ ਨੇ ਨਿਧੀ ਨਾਮਕ ਔਰਤ 'ਤੇ AK-47 ਨਾਲ ਗੋਲ਼ੀਆਂ ਚਲਾ ਦਿੱਤੀਆ

NRI Post Desk · 1712 ਦਿਨ ਪਹਿਲਾਂ · ਅੱਪਡੇਟ 1712 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਸਟੇਬਲ ਨੇ ਔਰਤ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰਿਆ, ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼
📷 NRI Post Desk

ਨਿਊਜ਼ ਡੈਸਕ : ਲੁਧਿਆਣਾ ਦੇ ਜੋਸ਼ੀ ਨਗਰ ਹੈਬੋਲਵਾਲ 'ਚ ਪੁਲਿਸ ਦੇ ਕਾਂਸਟੇਬਲ ਵੱਲੋਂ AK-47 ਨਾਲ ਔਰਤ 'ਤੇ ਗੋਲ਼ੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਵਾਰਦਾਤ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਤੇ ਲੋਕ ਸਹਿਮ ਗਏ। ਜਾਣਕਾਰੀ ਅਨੁਸਾਰ ਜੋਸ਼ੀ ਨਗਰ ਹੈਬੋਵਾਲ 'ਚ ਪੁਲਿਸ ਕਾਂਸਟੇਬਲ ਸਿਮਰਨਜੀਤ ਸਿੰਘ ਨੇ ਨਿਧੀ ਨਾਮਕ ਔਰਤ 'ਤੇ AK-47 ਨਾਲ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਕਾਂਸਟੇਬਲ ਨੇ ਖ਼ੁਦ ਨੂੰ ਗੋਲ਼ੀ ਮਾਰ ਲਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੂੰ ਸਭ ਤੋਂ ਪਹਿਲਾਂ ਜਾਣਕਾਰੀ ਔਰਤ ਦੇ ਬੇਟੇ ਨੇ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਲੋਕਾਂ ਵੱਲੋਂ ਜ਼ਖ਼ਮੀ ਕਾਂਸਟੇਬਲ ਨੂੰ ਤੁਰੰਤ ਡੀਐੱਮਸੀ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਕਾਂਸਟੇਬਲ ਵਜੋਂ ਪੁਲਿਸ ਲਾਈਨ 'ਚ ਤਾਇਨਾਤ ਹੈ। ਪੁਲਿਸ ਨੇ ਇਸ ਮਾਮਲੇ 'ਚ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਤਫਤੀਸ਼ 'ਚ ਜੁੱਟ ਗਈ ਹੈ ਕਿ ਕਾਂਸਟੇਬਲ ਨੇ ਔਰਤ ਨੂੰ ਗੋਲ਼ੀਆਂ ਕਿਉਂ ਮਾਰੀਆਂ ਤੇ ਆਪਣੇ ਉਪਰ ਗੋਲ਼ੀਆਂ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਵੀ ਕਿਉਂ ਕੀਤੀ ਗਈ। ਮੌਕੇ 'ਤੇ ਪੁੱਜੀ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਚੱਲ ਰਹੀ ਹੈ ਤੇ ਫੋਰੈਂਸਿਕ ਟੀਮ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!