|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ-ਦਿੱਲੀ ਹਾਈਵੇਅ 'ਤੇ ਕੰਟੇਨਰ ਬੇਕਾਬੂ ਹੋ ਕੇ ਪਲਟ ਗਿਆ 2 ਲੋਕਾਂ ਦੀ ਮੌਤ

ਲੁਧਿਆਣਾ : ਸ਼ਹਿਰ ਦੇ ਲੁਧਿਆਣਾ-ਦਿੱਲੀ ਹਾਈਵੇਅ 'ਤੇ ਐੱਸਪੀਐੱਸ ਹਸਪਤਾਲ ਦੇ ਕੋਲ ਕੰਟੇਨਰ ਬੇਕਾਬੂ ਹੋ ਕੇ ਪਲਟ ਗਿਆ। ਕੰਟੇਨਰ ਦੀ ਲਪੇਟ 'ਚ ਆਉਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ 'ਚੋਂ ਇਕ ਰੇਹੜੀ ਚਾਲਕ ਦੱਸਿਆ ਜਾ ਰਿਹਾ ਹੈ।ਇਸ ਹਾਦਸੇ 'ਚ ਛੇ ਲੋਕ ਜ਼ਖ਼ਮੀ ਹੋ ਗਏ ਹਨ ਤੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ '

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਸ਼ਹਿਰ ਦੇ ਲੁਧਿਆਣਾ-ਦਿੱਲੀ ਹਾਈਵੇਅ 'ਤੇ ਐੱਸਪੀਐੱਸ ਹਸਪਤਾਲ ਦੇ ਕੋਲ ਕੰਟੇਨਰ ਬੇਕਾਬੂ ਹੋ ਕੇ ਪਲਟ ਗਿਆ। ਕੰਟੇਨਰ ਦੀ ਲਪੇਟ 'ਚ ਆਉਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ 'ਚੋਂ ਇਕ ਰੇਹੜੀ ਚਾਲਕ ਦੱਸਿਆ ਜਾ ਰਿਹਾ ਹੈ।ਇਸ ਹਾਦਸੇ 'ਚ ਛੇ ਲੋਕ ਜ਼ਖ਼ਮੀ ਹੋ ਗਏ ਹਨ ਤੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਸੰਬੰਧਿਤ ਖ਼ਬਰਾਂ

ਤਿੰਨ ਜ਼ਖ਼ਮੀਆਂ ਦਾ ਐੱਸਪੀਐੱਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।ਇਸ ਤੋਂ ਇਲਾਵਾ ਇਸ ਹਾਦਸੇ 'ਚ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਇਸ ਨਾਲ ਹਾਈਵੇਅ 'ਤੇ ਕਰੀਬ ਡੇਢ ਘੰਟੇ ਤਕ ਜਾਮ ਲੱਗਾ ਰਿਹਾ। ਲੋਕਾਂ ਨੂੰ ਜਾਮ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਪੁਲਿਸ ਮੌਕੇ 'ਤੇ ਪਹੁੰਚੀ ਤੇ ਕ੍ਰੇਨ ਦੀ ਮਦਦ ਨਾਲ ਕੰਟਨੇਰ ਨੂੰ ਸੜਕ ਤੋਂ ਹਟਾਇਆ ਗਿਆ। ਇਸ ਤੋਂ ਬਾਅਦ ਆਵਾਜਾਹੀ ਸ਼ੁਰੂ ਹੋ ਸਕੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!