|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐੱਮ ਬੋਰਿਸ ਜੌਨਸਨ ਨੇ ਲਗਵਾਈ ਵਿਵਾਦਿਤ ਐਸਟਰਾਜੇਨੇਕਾ ਦੀ ਕੋਰੋਨਾ ਵੈਕਸੀਨ

ਬ੍ਰਿਟੇਨ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਅੱਜ ਆਕਸਫੋਰਡ ਐਸਟਰਾਜੇਨੇਕਾ ਦੀ ਵੈਕਸੀਨ ’ਤੇ ਉਠ ਰਹੇ ਸਵਾਲਾਂ ਵਿਚਕਾਰ ਐਸਟਰਾਜੇਨੇਕਾ ਦੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਯੂਰਪੀ ਅਤੇ ਬ੍ਰਿਟਿਸ਼ ਡਰੱਗ ਕੰਟਰੋਲਰ ਸੰਸਥਾਵਾਂ ਨੇ ਸਪਸ਼ਟ ਕੀਤਾ ਹੈ ਕਿ ਟੀਕਾ ਲੈਣ ਨਾਲ ਖੂਨ ਦਾ ਕਲੋਟ ਜੰਮਣ ਦਾ ਕੋਈ ਕੇਸ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ ਲੋਕਾਂ ਵਿ

NRI Post Desk · 2077 ਦਿਨ ਪਹਿਲਾਂ · ਅੱਪਡੇਟ 2077 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐੱਮ ਬੋਰਿਸ ਜੌਨਸਨ ਨੇ ਲਗਵਾਈ ਵਿਵਾਦਿਤ ਐਸਟਰਾਜੇਨੇਕਾ ਦੀ ਕੋਰੋਨਾ ਵੈਕਸੀਨ
📷 NRI Post Desk

ਬ੍ਰਿਟੇਨ,(ਦੇਵ ਇੰਦਰਜੀਤ) :ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਅੱਜ ਆਕਸਫੋਰਡ ਐਸਟਰਾਜੇਨੇਕਾ ਦੀ ਵੈਕਸੀਨ ’ਤੇ ਉਠ ਰਹੇ ਸਵਾਲਾਂ ਵਿਚਕਾਰ ਐਸਟਰਾਜੇਨੇਕਾ ਦੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਯੂਰਪੀ ਅਤੇ ਬ੍ਰਿਟਿਸ਼ ਡਰੱਗ ਕੰਟਰੋਲਰ ਸੰਸਥਾਵਾਂ ਨੇ ਸਪਸ਼ਟ ਕੀਤਾ ਹੈ ਕਿ ਟੀਕਾ ਲੈਣ ਨਾਲ ਖੂਨ ਦਾ ਕਲੋਟ ਜੰਮਣ ਦਾ ਕੋਈ ਕੇਸ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ ਲੋਕਾਂ ਵਿਚ ਵੈਕਸੀਨ ਨੂੰ ਲੈ ਕੇ ਡਰ ਅਤੇ ਚਿੰਤਾ ਬਰਕਰਾਰ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਲੋਕਾਂ ਵਿਚ ਵੈਕਸੀਨ ਦੇ ਡਰ ਨੂੰ ਲੈ ਕੇ ਪੈਦਾ ਹੋਏ ਵਹਿਮ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਬੋਰਿਸ ਜੌਨਸਨ ਨੇ ਟਵੀਟ ਵਿਚ ਲਿਖਿਆ-ਮੈਂ ਹੁਣੇ ਹੁਣੇ ਆਕਸਫੋਰਡ ਐਸਟਰਾਜੇਨੇਕਾ ਵੈਕਸੀਨ ਦੀ ਪਹਿਲੀ ਖੁਰਾਕ ਲੈ ਕੇ ਆਇਆ ਹਾਂ। ਮਹਾਨ ਵਿਗਿਆਨੀਆਂ, ਐਨਐਚਐਸ ਮੁਲਾਜ਼ਮਾਂ ਅਤੇ ਵਲੰਟੀਅਰਾਂ ਸਣੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਅਜਿਹਾ ਕਰਨ ਵਿਚ ਮਦਦ ਕੀਤੀ। ਇਸ ਜੀਵਨ ਨੂੰ ਅਸੀਂ ਮਿਸ ਕਰਦੇ ਹਾਂ ਉਸ ਨੂੰ ਆਪਣੇ ਜ਼ਿੰਦਗੀ ਵਿਚ ਵਾਪਸ ਲਿਆਉਣ ਲਈ ਵੈਕਸੀਨ ਲੈਣਾ ਸਭ ਤੋਂ ਚੰਗੀ ਗੱਲ ਹੈ। ਚਲੋ ਟੀਕਾ ਲਗਵਾ ਲਈਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!