|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੱਡੀ ’ਚ ਉੱਚੀ ਆਵਾਜ਼ ’ਚ ਗਾਣੇ ਲਾਉਣ ਨੂੰ ਲੈ ਕੇ ਹੋਈ ਤਕਰਾਰ ,ਚੱਲੀਆਂ ਗੋਲੀਆਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਉਦੋਵਾਲੀ ਖੁਰਦ 'ਚ ਗੱਡੀ ’ਚ ਉੱਚੀ ਆਵਾਜ਼ ’ਚ ਗਾਣੇ ਲਾਉਣ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ। ਮਾਮੂਲੀ ਤਕਰਾਰ ਦੌਰਾਨ ਭੁਪਿੰਦਰ ਸਿੰਘ ਭਿੰਦਾ ਅਤੇ ਅਣਪਛਾਤੇ ਨੌਜਵਾਨਾਂ ਨੇ ਬਲਦੇਵ ਸਿੰਘ ਅਤੇ ਬਲਬੀਰ ਸਿੰਘ ਦੇ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਇੱਟਾਂ ਰੋੜੇ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੱਡੀ ’ਚ ਉੱਚੀ ਆਵਾਜ਼ ’ਚ ਗਾਣੇ ਲਾਉਣ ਨੂੰ ਲੈ ਕੇ ਹੋਈ ਤਕਰਾਰ ,ਚੱਲੀਆਂ ਗੋਲੀਆਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਉਦੋਵਾਲੀ ਖੁਰਦ 'ਚ ਗੱਡੀ ’ਚ ਉੱਚੀ ਆਵਾਜ਼ ’ਚ ਗਾਣੇ ਲਾਉਣ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ। ਮਾਮੂਲੀ ਤਕਰਾਰ ਦੌਰਾਨ ਭੁਪਿੰਦਰ ਸਿੰਘ ਭਿੰਦਾ ਅਤੇ ਅਣਪਛਾਤੇ ਨੌਜਵਾਨਾਂ ਨੇ ਬਲਦੇਵ ਸਿੰਘ ਅਤੇ ਬਲਬੀਰ ਸਿੰਘ ਦੇ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਇੱਟਾਂ ਰੋੜੇ ਮਾਰ ਹਮਲਾ ਕੀਤਾ।

ਸੰਬੰਧਿਤ ਖ਼ਬਰਾਂ

ਬਲਬੀਰ ਸਿੰਘ ਨੇ ਦੱਸਿਆ ਭੁਪਿੰਦਰ ਸਿੰਘ ਭਿੰਦਾ ਆਪਣੇ ਇਕ ਅਣਪਛਾਤੇ ਨੌਜਵਾਨ ਨਾਲ ਆਪਣੀ ਗੱਡੀ ਵਿਚ ਉੱਚੀ-ਉੱਚੀ ਗਾਣੇ ਲਗਾ ਕੇ ਸੁਣ ਰਿਹਾ ਸੀ। ਜਦੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਵੱਲੋਂ ਸਾਡੇ ਨਾਲ ਹੱਥੋਪਾਈ ਕੀਤੀ ।ਜਦੋਂ ਅਸੀਂ ਘਰ ਸੁੱਤੇ ਪਏ ਸੀ ਤਾਂ ਭੁਪਿੰਦਰ ਇਕ ਗੱਡੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਨੌਜਵਾਨਾਂ ਨੇ ਸਾਡੇ ਘਰ ’ਤੇ ਹਮਲਾ ਕਰ ਗੋਲੀਆਂ ਚਲਾਈਆਂ ਅਤੇ ਇੱਟਾਂ ਰੋੜੇ ਬਰਸਾਏ।

ਉਨ੍ਹਾਂ ਦੱਸਿਆ ਕਿ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਘਰ ਵਿੱਚ ਲੁੱਕ ਕੇ ਬਚਾਈ। ਪੁਲਿਸ ਨੇ ਹਮਲਾਵਰਾਂ ਵਲੋਂ ਚਲਾਏ ਗਏ ਗੋਲੀਆਂ ਦੇ ਖੋਲ ਬਰਾਮਦ ਕਰਕੇ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!