|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ’ਚ ਕੋਰੋਨਾ 26 ਨਵੇਂ ਕੇਸ ਅਤੇ ਇਕ ਦੀ ਮੌਤ

ਜਲੰਧਰ (ਦੇਵ ਇੰਦਰਜੀਤ) : ਸਿਹਤ ਮਹਿਕਮੇ ਨੂੰ ਐਤਵਾਰ 5824 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 64 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5373 ਹੋਰ ਲੋਕਾਂ ਦੇ ਸੈਂਪਲ ਲਏ।

NRI Post Desk · 1977 ਦਿਨ ਪਹਿਲਾਂ · ਅੱਪਡੇਟ 1977 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (ਦੇਵ ਇੰਦਰਜੀਤ) : ਸਿਹਤ ਮਹਿਕਮੇ ਨੂੰ ਐਤਵਾਰ 5824 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 64 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5373 ਹੋਰ ਲੋਕਾਂ ਦੇ ਸੈਂਪਲ ਲਏ।

ਜ਼ਿਲ੍ਹਾ ਜਲੰਧਰ ’ਚ ਹੁਣ ਹੌਲੀ-ਹੌਲੀ ਕੋਰੋਨਾ ਦੀ ਰਫ਼ਤਾਰ ਘੱਟਣ ਲੱਗ ਗਈ ਹੈ। ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ’ਚ ਜਿੱਥੇ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 26 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਹੈ। ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ 31 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ, ਜਿਨ੍ਹਾਂ ’ਚੋਂ 5 ਰੋਗੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਐਤਵਾਰ ਨੂੰ 11 ਪੁਰਸ਼ਾਂ ਸਮੇਤ 2 ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਦਕਿ 1 ਮਰੀਜ਼ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਸੀ।

ਹੁਣ ਤਕ ਕੁਲ ਸੈਂਪਲ-1257145

ਨੈਗੇਟਿਵ ਆਏ-1130391

ਸੰਬੰਧਿਤ ਖ਼ਬਰਾਂ

ਪਾਜ਼ੇਟਿਵ ਆਏ-62659

ਡਿਸਚਾਰਜ ਹੋਏ-60874

ਮੌਤਾਂ ਹੋਈਆਂ-1475

ਐਕਟਿਵ ਕੇਸ-310

ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਐਤਵਾਰ ਨੂੰ ਜ਼ਿਲ੍ਹੇ ’ਚ 818 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਵਿਭਾਗ ਕੋਲ ਕੋਵੀਸ਼ੀਲਡ ਵੈਕਸੀਨ ਨਾ ਹੋਣ ਅਤੇ ਤਿੰਨ ਦਿਨ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਹੋਣ ਕਾਰਨ ਐਤਵਾਰ ਨੂੰ ਸਿਰਫ ਤਿੰਨ ਸੈਂਟਰਾਂ ’ਤੇ ਹੀ ਲੋਕਾਂ ਨੂੰ ਕੋਵੈਕਸੀਨ ਦੀ ਡੋਜ਼ ਲਾਈ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!