|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਨੇ ਭਾਰਤ 'ਚ ਤੋੜੇ ਸਾਰੇ ਰਿਕਾਰਡ ਪਿਛਲੇ 3 ਦੀਨਾ ਚ ਆਂਕੜੇ 4 ਲੱਖ ਤੋਂ ਪਾਰ ਅਤੇ 4 ਹਜ਼ਾਰ ਦੇ ਕਰੀਬ ਮੌਤਾਂ

ਦਿੱਲੀ (ਦੇਵ ਇੰਦਰਜੀਤ) : ਲਗਾਤਾਰ ਵਧ ਰਹੇ ਕੋਰੋਨਾ ਮਾਮਲਿਾਂ ਵਿਚਕਾਰ ਇਸ ਮਹਾਮਾਰੀ ਦੀ ਸੰਭਾਵਿਤ ਤੀਜੀ ਲਹਿਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿਆਰੀਆਂ ’ਤੇ ਸਵਾਲ ਕੀਤਾ ਹੈ। ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਲਗਾਤਾਰ ਕਹਿਰ ਢਾਹ ਰਹੀ ਹੈ। ਵੀਰਵਾਰ ਨੂੰ ਵੀ ਕੋਰੋਡਾ ਮਰੀਜ਼ਾਂ ਦਾ ਅੰਕੜਾ ਚਾਰ ਲੱਖ ਪਾਰ ਕਰ ਗਿਆ। ਵੀਰਵਾਰ ਨੂੰ ਦੇਸ਼ ’ਚ ਕੁਲ 4,14,188 ਨਵੇ

NRI Post Desk · 2029 ਦਿਨ ਪਹਿਲਾਂ · ਅੱਪਡੇਟ 2029 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਨੇ ਭਾਰਤ 'ਚ ਤੋੜੇ ਸਾਰੇ ਰਿਕਾਰਡ ਪਿਛਲੇ 3 ਦੀਨਾ ਚ ਆਂਕੜੇ 4 ਲੱਖ ਤੋਂ ਪਾਰ ਅਤੇ 4 ਹਜ਼ਾਰ ਦੇ ਕਰੀਬ ਮੌਤਾਂ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਲਗਾਤਾਰ ਵਧ ਰਹੇ ਕੋਰੋਨਾ ਮਾਮਲਿਾਂ ਵਿਚਕਾਰ ਇਸ ਮਹਾਮਾਰੀ ਦੀ ਸੰਭਾਵਿਤ ਤੀਜੀ ਲਹਿਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿਆਰੀਆਂ ’ਤੇ ਸਵਾਲ ਕੀਤਾ ਹੈ। ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਲਗਾਤਾਰ ਕਹਿਰ ਢਾਹ ਰਹੀ ਹੈ। ਵੀਰਵਾਰ ਨੂੰ ਵੀ ਕੋਰੋਡਾ ਮਰੀਜ਼ਾਂ ਦਾ ਅੰਕੜਾ ਚਾਰ ਲੱਖ ਪਾਰ ਕਰ ਗਿਆ। ਵੀਰਵਾਰ ਨੂੰ ਦੇਸ਼ ’ਚ ਕੁਲ 4,14,188 ਨਵੇਂ ਮਾਮਲੇ ਆਏ ਅਤੇ 3915 ਮਰੀਜ਼ਾਂ ਦੀ ਮੌਤ ਹੋਈ।

ਸੰਬੰਧਿਤ ਖ਼ਬਰਾਂ

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਦੇਸ਼ ’ਚ ਹੁਣ ਕੋਰੋਨਾ ਪੀੜਤਾਂ ਦੇ ਕੁਲ ਮਾਮਲੇ 2,14,91,598 ਹੋ ਗਏ ਹਨ, ਜਿਨ੍ਹਾਂ ’ਚੋਂ 1,76,12,315 ਲੋਕ ਠੀਕ ਹੋ ਚੁੱਕੇ ਹਨ। ਹੁਣ ਤਕ 2,34,083 ਮਰੀਜ਼ਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਉਥੇ ਹੀ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 36,45,164 ਹੈ। ਦੇਸ਼ ’ਚ ਹੁਣ ਤਕ 16,49,73,058 ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁੱਕਾ ਹੈ। ਇਹ ਤੀਜੀ ਵਾਰ ਹੈ ਜਦੋਂ ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲੇ 4 ਲੱਖ ਦਾ ਅੰਕੜਾ ਪਾਰ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਸ਼ ’ਚ ਕੋਰੋਨਾ ਦੇ 412,618 ਨਵੇਂ ਮਾਮਲੇ ਆਏ ਸਨ। ਉਥੇ ਹੀ 30 ਅਪ੍ਰੈਲ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਅੰਕੜਾ 4,02,351 ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!