|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਰੋਨਾ ਸੰਕਟ: ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਮੁਲਤਵੀ

ਅੰਮ੍ਰਿਤਸਰ (ਦੇਵ ਇੰਦਰਜੀਤ )- ਕਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪਿਛਲੇ ਸਾਲ ਵਾਂਗ ਪਛੜਨ ਦੀ ਸੰਭਾਵਨਾ ਹੈ। ਫਿਲਹਾਲ ਦਸ ਮਈ ਤੋਂ ਸ਼ੁਰੂ ਹੋਣ ਵਾਲੀ ਇਹ ਸਾਲਾਨਾ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੇ ਵਰ੍ਹੇ ਵੀ ਕਰੋਨਾ ਕਾਰਨ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪੱਛੜ ਗਈ ਸੀ ਅਤੇ ਲਗਪਗ 3 ਮਹੀਨੇ ਪੱਛੜ ਕ

NRI Post Desk · 2039 ਦਿਨ ਪਹਿਲਾਂ · ਅੱਪਡੇਟ 2039 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਰੋਨਾ ਸੰਕਟ: ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਮੁਲਤਵੀ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ )- ਕਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਇਸ ਵਾਰ ਵੀ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪਿਛਲੇ ਸਾਲ ਵਾਂਗ ਪਛੜਨ ਦੀ ਸੰਭਾਵਨਾ ਹੈ। ਫਿਲਹਾਲ ਦਸ ਮਈ ਤੋਂ ਸ਼ੁਰੂ ਹੋਣ ਵਾਲੀ ਇਹ ਸਾਲਾਨਾ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੇ ਵਰ੍ਹੇ ਵੀ ਕਰੋਨਾ ਕਾਰਨ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪੱਛੜ ਗਈ ਸੀ ਅਤੇ ਲਗਪਗ 3 ਮਹੀਨੇ ਪੱਛੜ ਕੇ 4 ਸਤੰਬਰ ਨੂੰ ਸ਼ੁਰੂ ਹੋਈ ਸੀ।

ਸੰਬੰਧਿਤ ਖ਼ਬਰਾਂ

ਇਸ ਵਰ੍ਹੇ ਵੀ ਕਰੋਨਾ ਨੇ ਇਸ ਯਾਤਰਾ ਨੂੰ ਅਸਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਕਰੋਨਾ ਕੇਸਾਂ ਵਿੱਚ ਹੋ ਰਹੇ ਵਾਧੇ ਕਾਰਨ ਉੱਤਰਾਖੰਡ ਦੇ ਹਾਲਾਤ ਅਜਿਹੇ ਨਹੀਂ ਹਨ ਕਿ ਯਾਤਰਾ ਦਸ ਮਈ ਤੋਂ ਸ਼ੁਰੂ ਕੀਤੀ ਜਾ ਸਕੇ। ਯਾਤਰੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਟਰੱਸਟ ਨੇ 10 ਮਈ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਨੂੰ ਮੁਲਤਵੀ ਕਰ ਦਿੱਤਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!