|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਪੁੱਜੀ 6000 ਦੇ ਕਰੀਬ, 157 ਲੋਕਾਂ ਦੀ ਮੌਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 153 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1514 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 157 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 230 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 54 ਲੁਧਿਆਣਾ, 19 ਜਲ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 153 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5937 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1514 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 157 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 230 ਨਵੇਂ ਮਾਮਲਿਆਂ ਵਿੱਚੋਂ 11 ਅੰਮ੍ਰਿਤਸਰ, 54 ਲੁਧਿਆਣਾ, 19 ਜਲੰਧਰ, 12 ਪਟਿਆਲਾ, 18 ਸਗੰਰੂਰ, 10 ਗੁਰਦਾਸਪੁਰ , 4 ਮੋਹਾਲੀ, 1 ਪਠਾਨਕੋਟ, 6 ਤਰਨਤਾਰਨ, 1 ਹੁਸ਼ਿਆਰਪੁਰ, 6 ਐਸਬੀਐਸ ਨਗਰ, 1 ਫ਼ਰੀਦਕੋਟ, 4 ਮੋਗਾ, 1 ਫਾਜ਼ਿਲਕਾ, 2 ਫਿਰੋਜ਼ਪੁਰ, 1 ਬਠਿੰਡਾ, 1 ਕਪੂਰਥਲਾ, 1 ਬਰਨਾਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਸੰਬੰਧਿਤ ਖ਼ਬਰਾਂ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 5937 ਮਰੀਜ਼ਾਂ ਵਿੱਚੋਂ 4266 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1514 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,24,054 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5937 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!