|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਕੇ ਦੌਰਾਨ ਬਿਨ੍ਹਾਂ ਮਾਸਕ ਵਾਲਿਆਂ ਦੇ ਕੀਤੇ ਕੋਰੋਨਾ ਟੈਸਟ

ਬੁਢਲਾਡਾ (ਕਰਨ) : ਪੰਜਾਬ ਅੰਦਰ ਵੱਧ ਰਹੇ ਕੋਰੋਨਾ ਕੇਸਾ ਦੀ ਗਿਣਤੀ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਕਦਮ ਚੁੱਕਦਿਆਂ ਸ਼ਥਾਨਕ ਸ਼ਹਿਰ ਦੇ ਆਈ.ਟੀ.ਆਈ. ਚੌਕ ਵਿਖੇ ਨਾਕੇ ਦੌਰਾਨ ਰਾਹਗੀਰਾਂ ਦੇ ਕੋਰੋਨਾ ਟੈਸਟ ਕੀਤੇ ਗਏ। ਪੁਲਿਸ ਪਾਰਟੀ ਸਮੇਤ ਪਹੁੰਚੇ ਬੁਢਲਾਡਾ ਥਾਣਾ ਸਿਟੀ ਦੇ ਐਸ.ਐਚ.ਓ. ਸੁਰਜਨ ਸਿੰਘ ਵੱਲੋਂ ਆਈ.ਟੀ.ਆਈ. ਚੌਕ ਤੇ ਬਿਨ੍ਹਾਂ ਮਾਸਕ ਰੇਹੜੀ ਵਾਲਿਆਂ ਨੂੰ ਸਖ਼ਤ ਚੇਤਾਵ

NRI Post Desk · 2040 ਦਿਨ ਪਹਿਲਾਂ · ਅੱਪਡੇਟ 2040 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਾਕੇ ਦੌਰਾਨ ਬਿਨ੍ਹਾਂ ਮਾਸਕ ਵਾਲਿਆਂ ਦੇ ਕੀਤੇ ਕੋਰੋਨਾ ਟੈਸਟ
📷 NRI Post Desk

ਬੁਢਲਾਡਾ (ਕਰਨ) : ਪੰਜਾਬ ਅੰਦਰ ਵੱਧ ਰਹੇ ਕੋਰੋਨਾ ਕੇਸਾ ਦੀ ਗਿਣਤੀ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਕਦਮ ਚੁੱਕਦਿਆਂ ਸ਼ਥਾਨਕ ਸ਼ਹਿਰ ਦੇ ਆਈ.ਟੀ.ਆਈ. ਚੌਕ ਵਿਖੇ ਨਾਕੇ ਦੌਰਾਨ ਰਾਹਗੀਰਾਂ ਦੇ ਕੋਰੋਨਾ ਟੈਸਟ ਕੀਤੇ ਗਏ। ਪੁਲਿਸ ਪਾਰਟੀ ਸਮੇਤ ਪਹੁੰਚੇ ਬੁਢਲਾਡਾ ਥਾਣਾ ਸਿਟੀ ਦੇ ਐਸ.ਐਚ.ਓ. ਸੁਰਜਨ ਸਿੰਘ ਵੱਲੋਂ ਆਈ.ਟੀ.ਆਈ. ਚੌਕ ਤੇ ਬਿਨ੍ਹਾਂ ਮਾਸਕ ਰੇਹੜੀ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕੋਵਿਡ ਹਦਾਇਤਾ ਦੀ ਪਾਲਣਾ ਕਰਨ ਲਈ ਕਿਹਾ ਉੱਥੇ ਹੀ ਐਸ.ਪੀ. ਸਤਨਾਮ ਸਿੰਘ ਵੱਲੋਂ ਪਹੁੰਚ ਕੇ ਗੱਡੀਆਂ ਦੀ ਚੈਕਿੰਗ ਵੀ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ. ਸਤਨਾਮ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਾਗੂ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਐਤਵਾਰ ਦੇ ਲਾਕਡਾਊਨ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਕਲ੍ਹ ਨੂੰ ਪੂਰਾ ਬਜਾਰ ਬੰਦ ਰੱਖ ਕੇ ਕੋਵਿਡ-19 ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਾਕੇ ਉੱਪਰ ਵਿਸ਼ੇਸ ਤੌਰ ਤੇ ਪਹੁੰਚੀ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਸਕ ਨਾ ਪਾਉਂਣ ਵਾਲੇ ਰਾਹਗੀਰਾਂ ਦੇ 15 ਦੇ ਕਰੀਬ ਕੋਰੋਨਾ ਟੈਸਟ ਵੀ ਕੀਤੇ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!