|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨ ਵਿੱਚ ਕੋਰੋਨਾ ਵਾਇਰਸ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ ਹੋਈ 17

ਬੀਜਿੰਗ (Nri Media) : ਚੀਨ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 17 ਤੱਕ ਪਹੁੰਚ ਗਈ ਹੈ ਜਦਕਿ ਸੰਕਰਮਣ ਵਿੱਚ ਤੇਜ਼ੀ ਨਾਲ ਇਜ਼ਾਫਾ ਹੋਇਆ ਹੈ। ਹੁਣ ਤੱਕ ਦੇਸ਼ ਵਿੱਚ ਇਸ ਦੇ ਲਗਭਗ 444 ਮਾਮਲੇ ਸਾਹਮਣੇ ਆ ਚੁੱਕੇ ਹਨ।ਚੀਨੀ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਬਿਮਾਰੀ ਚੱਲ ਰਹੀ ਛੁੱਟੀਆਂ ਦੇ ਮੌਸਮ ਵਿੱਚ ਹੋਰ ਫੈਲ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਵਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੀਜਿੰਗ (Nri Media) : ਚੀਨ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 17 ਤੱਕ ਪਹੁੰਚ ਗਈ ਹੈ ਜਦਕਿ ਸੰਕਰਮਣ ਵਿੱਚ ਤੇਜ਼ੀ ਨਾਲ ਇਜ਼ਾਫਾ ਹੋਇਆ ਹੈ। ਹੁਣ ਤੱਕ ਦੇਸ਼ ਵਿੱਚ ਇਸ ਦੇ ਲਗਭਗ 444 ਮਾਮਲੇ ਸਾਹਮਣੇ ਆ ਚੁੱਕੇ ਹਨ।ਚੀਨੀ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਬਿਮਾਰੀ ਚੱਲ ਰਹੀ ਛੁੱਟੀਆਂ ਦੇ ਮੌਸਮ ਵਿੱਚ ਹੋਰ ਫੈਲ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਵਾਇਰਸ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸਾਹ ਪ੍ਰਣਾਲੀ ਰਾਹੀਂ ਫੈਲਦਾ ਹੈ ਇਹ ਵਾਇਰਸ

ਸੰਬੰਧਿਤ ਖ਼ਬਰਾਂ

ਕੋਰੋਨਾ ਵਾਇਰਸ ਸਾਹ ਪ੍ਰਣਾਲੀ ਰਾਹੀਂ ਫੈਲਦਾ ਹੈ ਅਤੇ ਇਸ ਨਾਲ 'ਵਾਇਰਲ ਮਿਊਟੇਸ਼ਨ' ਹੋਣ ਅਤੇ ਰੋਗ ਦੇ ਹੋਰ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਫਿਲਹਾਲ ਚੀਨ ਦੇ ਵੁਹਾਨ ਸ਼ਹਿਰ ਵਿੱਚ ਜੁੜੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਇੱਕ ਕਰੋੜ ਤੋਂ ਜ਼ਿਆਦਾ ਦੀ ਆਬਾਦੀ ਵਾਲਾ ਵੁਹਾਨ ਪ੍ਰਮੁੱਖ ਆਵਾਜਾਈ ਕੇਂਦਰ ਹੈ। ਇਸ ਹਫਤੇ ਦੇ ਅੰਤ ਵਿੱਚ ਸ਼ੁਰੂ ਹੋ ਰਹੀਆਂ ਚੀਨੀ ਨਵੇਂ ਸਾਲ ਦੀਆਂ ਸਲਾਨਾ ਛੁੱਟੀਆਂ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਚੀਨ ਪਹੁੰਚਣ ਦਾ ਅਨੁਮਾਨ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!