|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦਾ ਕਹਿਰ: ਜੇਐੱਨਯੂ ਵਲੋਂ ਵਿਦਿਆਰਥੀਆਂ ਨੂੰ ਘਰ ਪਰਤਣ ਦੀ ਸਲਾਹ

ਨਵੀਂ ਦਿੱਲੀ (ਦੇਵ ਇੰਦਰਜੀਤ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਨੇ ਰਾਜਧਾਨੀ 'ਚ ਵਧਦੇ ਕਹਿਰ ਨੂੰ ਦੇਖਦਿਆਂ ਹੌਸਟਲ ਦੇ ਵਿਦਿਆਰਥੀਆਂ ਨੂੰ ਆਪਣੇ ਘਰ ਪਰਤਣ ਦੀ ਸਲਾਹ ਦਿੱਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਜੇ ਸੰਭਵ ਹੋਵੇ ਤਾਂ ਵਿਦਿਆਰਥੀ ਆਪਣੇ ਘਰਾਂ ਨੂੰ ਪਰਤ ਆਉਣ। ਸਿਹਤ ਵਿਭਾਗ ਵੱਲੋਂ ਸਾਂਝਾ ਕੀਤੇ ਗਏ ਅੰਕੜਿਆਂ ਮੁਤਾਬਿਕ, ਦਿੱਲੀ 'ਚ ਸ਼ੁੱਕਰਵਾਰ ਨ

NRI Post Desk · 2049 ਦਿਨ ਪਹਿਲਾਂ · ਅੱਪਡੇਟ 2049 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦਾ ਕਹਿਰ: ਜੇਐੱਨਯੂ ਵਲੋਂ ਵਿਦਿਆਰਥੀਆਂ ਨੂੰ ਘਰ ਪਰਤਣ ਦੀ ਸਲਾਹ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਨੇ ਰਾਜਧਾਨੀ 'ਚ ਵਧਦੇ ਕਹਿਰ ਨੂੰ ਦੇਖਦਿਆਂ ਹੌਸਟਲ ਦੇ ਵਿਦਿਆਰਥੀਆਂ ਨੂੰ ਆਪਣੇ ਘਰ ਪਰਤਣ ਦੀ ਸਲਾਹ ਦਿੱਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਜੇ ਸੰਭਵ ਹੋਵੇ ਤਾਂ ਵਿਦਿਆਰਥੀ ਆਪਣੇ ਘਰਾਂ ਨੂੰ ਪਰਤ ਆਉਣ। ਸਿਹਤ ਵਿਭਾਗ ਵੱਲੋਂ ਸਾਂਝਾ ਕੀਤੇ ਗਏ ਅੰਕੜਿਆਂ ਮੁਤਾਬਿਕ, ਦਿੱਲੀ 'ਚ ਸ਼ੁੱਕਰਵਾਰ ਨੂੰ ਤਾਜ਼ਾ 19,486 ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਇਕ ਦਿਨ 'ਚ 141 ਲੋਕਾਂ ਦੀ ਮੌਤ ਹੋ ਗਈ ਹੈ। ਦਿਨਾਂ-ਦਿਨ ਮਾਮਲਿਆਂ 'ਚ ਵਾਧਾ ਹੁੰਦਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਯੂਨੀਵਰਸਿਟੀ ਵੱਲੋਂ ਜਾਰੀ ਇਕ ਐਡਵਾਈਜ਼ਰੀ ਮੁਤਾਬਿਕ, ਫਿਲਹਾਲ ਜੇਐੱਨਯੂ ਪਰਿਸਰ 'ਚ ਕੋਵਿਡ-19 ਦੇ 64 ਮਾਮਲੇ ਹਨ। ਯੂਨੀਵਰਸਿਟੀ ਨੇ ਪਿਛਲੇ ਸਾਲ ਮਾਰਚ ਤੋਂ ਹੁਣ ਤਕ 322 ਕੇਸ ਸਾਹਮਣੇ ਆਏ ਚੁੱਕੇ ਹਨ, ਜਦਕਿ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸਲਈ ਜੇਐੱਨਯੂ ਨੇ ਕਿਹਾ ਕਿ ਹਾਸਟਲ, ਮੈਸ ਤੇ ਲਾਈਬ੍ਰੇਰੀ 'ਚ ਇਹ ਵਾਇਰਸ ਤੇਜ਼ੀ ਨਾਲ ਫੈਲ ਸਕਦਾ ਹੈ ਅਜਿਹੇ 'ਚ ਵਿਦਿਆਰਥੀ ਤੇ ਕੈਂਪਸ ਦੇ ਨਿਕਾਸੀਆਂ ਦੀ ਸੁਰੱਖਿਆ ਤੇ ਸਿਹਤ ਨੂੰ ਧਿਆਨ 'ਚ ਰੱਖਦਿਆਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਭਵ ਹੋ ਸਕਣ ਤਾਂ ਆਪਣੇ ਘਰਾਂ ਨੂੰ ਵਾਪਸ ਚੱਲੇ ਜਣ। ਇਸ ਨਾਲ ਉਹ ਆਪਣੇ ਪਰਿਵਾਰ ਨਾਲ ਸੁਰੱਖਿਅਤ ਰਹਿਣਗੇ। ਇਸ ਨਾਲ ਹੀ ਕੋਵਿਡ-19 ਪ੍ਰਸਾਰ 'ਤੇ ਵੀ ਰੋਕ ਲੱਗ ਸਕੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!