|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ਼ ਭਿ੍ਰਸ਼ਟਾਚਾਰ ਕੇਸਾਂ ਦੀ ਸੁਣਵਾਈ ਮੁੜ ਸ਼ੁਰੂ

ਯੋਰੋਸ਼ਲਮ (ਦੇਵ ਇੰਦਰਜੀਤ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖ਼ਿਲਾਫ਼ ਭਿ੍ਰਸ਼ਟਾਚਾਰ ਕੇਸਾਂ ਦੀ ਸੁਣਵਾਈ ਮੁੜ ਸ਼ੁਰੂ ਹੋ ਗਈ ਹੈ। ਹਾਲਾਂਕਿ ਉਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

NRI Post Desk · 2116 ਦਿਨ ਪਹਿਲਾਂ · ਅੱਪਡੇਟ 2116 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ਼ ਭਿ੍ਰਸ਼ਟਾਚਾਰ ਕੇਸਾਂ ਦੀ ਸੁਣਵਾਈ ਮੁੜ ਸ਼ੁਰੂ
📷 NRI Post Desk

ਯੋਰੋਸ਼ਲਮ (ਦੇਵ ਇੰਦਰਜੀਤ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖ਼ਿਲਾਫ਼ ਭਿ੍ਰਸ਼ਟਾਚਾਰ ਕੇਸਾਂ ਦੀ ਸੁਣਵਾਈ ਮੁੜ ਸ਼ੁਰੂ ਹੋ ਗਈ ਹੈ। ਹਾਲਾਂਕਿ ਉਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਦੱਸਣਯੋਗ ਹੈ ਕਿ ਕੁਝ ਹਫ਼ਤਿਆਂ ਬਾਅਦ ਇਜ਼ਰਾਈਲ ਵਿਚ ਮੁੜ ਚੋਣਾਂ ਹੋਣ ਵਾਲੀਆਂ ਹਨ।

ਸੰਬੰਧਿਤ ਖ਼ਬਰਾਂ

ਨੇਤਨਯਾਹੂ ਖ਼ਿਲਾਫ਼ ਪਿਛਲੇ ਸਾਲ ਧੋਖਾਧੜੀ, ਭਰੋਸਾ ਤੋੜਨ ਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਗਏ ਸਨ। ਕੁਝ ਮਹੀਨਿਆਂ ਤੋਂ ਇਜ਼ਰਾਇਲੀ ਲੋਕ ਨੇਤਨਯਾਹੂ ਦਾ ਲਗਾਤਾਰ ਵਿਰੋਧ ਕਰ ਰਹੇ ਹਨ ਤੇ ਅਸਤੀਫ਼ਾ ਮੰਗ ਰਹੇ ਹਨ। ਰੋਸ ਪ੍ਰਦਰਸ਼ਨ ਕਰਨ ਵਾਲੇ ਸੁਣਵਾਈ ਕਰ ਰਹੀ ਅਦਾਲਤ ਦੇ ਬਾਹਰ ਇਕੱਠੇ ਹੋ ਗਏ ਤੇ ਨਾਅਰੇਬਾਜ਼ੀ ਕੀਤੀ। ਇਜ਼ਰਾਈਲ ਦੇ ਸਭ ਤੋਂ ਲੰਮਾ ਸਮਾਂ ਪ੍ਰਧਾਨ ਮੰਤਰੀ ਰਹੇ ਨੇਤਨਯਾਹੂ ’ਤੇ ਦੋਸ਼ ਹੈ ਕਿ ਉਨ੍ਹਾਂ ਆਪਣੇ ਅਮੀਰ ਮਿੱਤਰਾਂ ਤੋਂ ਮਹਿੰਗੇ ਤੋਹਫ਼ੇ ਲਏ ਹਨ।

ਇਸ ਤੋੋਂ ਇਲਾਵਾ ਤਾਕਤਵਰ ਮੀਡੀਆ ਹਸਤੀਆਂ ਨੂੰ ਲਾਹਾ ਦੇ ਕੇ ਆਪਣੇ ਪੱਖ ਵਿਚ ਕਵਰੇਜ ਕਰਵਾਈ ਹੈ। ਉਨ੍ਹਾਂ ਖ਼ਿਲਾਫ਼ ਸੁਣਵਾਈ ਪਿਛਲੇ ਮਹੀਨੇ ਲੌਕਡਾਊਨ ਦੀਆਂ ਪਾਬੰਦੀਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!