|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਊਂਟਿੰਗ ਆਬਜ਼ਰਵਰ ਅਤੇ ਡਿਪਟੀ ਕਮਿਸ਼ਨਰ ਨੇ ਗਿਣਤੀ ਕੇਂਦਰ ਦਾ ਲਿਆ ਜਾਇਜ਼ਾ

ਕਪੂਰਥਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਜ਼ਿਲੇ ਦੇ ਵਿਧਾਨ ਸਭਾ ਹਲਕੇ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕਾਊਂਟਿੰਗ ਆਬਜ਼ਰਵਰ ਸ੍ਰੀਮਤੀ ਸ੍ਰੀਰੂਪਾ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਵਿਰਸਾ ਵਿਹਾਰ ਵਿਖੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨਾਂ 23 ਮਈ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਪੈਂਦੇ ਜ਼ਿਲੇ ਦੇ ਵਿਧਾਨ ਸਭਾ ਹਲਕੇ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕਾਊਂਟਿੰਗ ਆਬਜ਼ਰਵਰ ਸ੍ਰੀਮਤੀ ਸ੍ਰੀਰੂਪਾ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਵਿਰਸਾ ਵਿਹਾਰ ਵਿਖੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨਾਂ 23 ਮਈ ਨੂੰ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਗਿਣਤੀ ਦੀ ਪ੍ਰਕਿਰਿਆ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨਾਂ ਦੱਸਿਆ ਕਿ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ ਅਤੇ ਨਿਗਰਾਨੀ ਲਈ ਤੀਹਰੀ ਪਰਤ ਵਿਚ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੀ. ਸੀ. ਟੀ. ਵੀ ਕੈਮਰੇ ਵੀ ਲਗਾਏ ਗਏ ਹਨ। ਗਿਣਤੀ ਵਾਲੇ ਦਿਨ ਗਿਣਤੀ ਲਈ ਤਾਇਨਾਤ ਅਮਲੇ, ਮੀਡੀਆ ਅਤੇ ਕਾਊਂਟਿੰਗ ਏਜੰਟਾਂ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੋਵਾਂ ਗਿਣਤੀ ਕੇਂਦਰਾਂ ਲਈ 72 ਵਿਅਕਤੀਆਂ ਦਾ ਸਟਾਫ ਲਗਾਇਆ ਗਿਆ ਹੈ।

ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿਚ 10-10 ਗਿਣਤੀ ਟੇਬਲ ਲਗਾਏ ਗਏ ਹਨ, ਜਿਨਾਂ 'ਤੇ ਤਿੰਨ-ਤਿੰਨ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ ਮੌਜੂਦ ਰਹੇਗਾ। ਉਨਾਂ ਦੱਸਿਆ ਕਿ ਕਿਸ ਟੇਬਲ 'ਤੇ ਕਿਸ ਕਾਊਂਟਿੰਗ ਟੀਮ ਦੀ ਡਿਊਟੀ ਹੈ, ਉਸ ਬਾਰੇ 23 ਮਈ ਦੀ ਸਵੇਰ ਨੂੰ ਹੋਣ ਵਾਲੀ ਰੈਂਡੇਮਾਈਜ਼ੇਸਨ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!