|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਬਰ-ਜਨਾਹ ਦੇ ਦੋਸ਼ਾਂ ’ਚ ਘਿਰੇ ਸਿਮਰਜੀਤ ਬੈਂਸ ਨੂੰ ਅਦਾਲਤ ਵੱਲੋਂ ਝਟਕਾ

ਨਿਊਜ਼ ਡੈਸਕ : ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਬੈਂਸ ਨੇ ਜਬਰ-ਜਨਾਹ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਬਹਿਸ ਸੁਣਨ ਤੋਂ ਬਾਅਦ ਅਦ

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਬਰ-ਜਨਾਹ ਦੇ ਦੋਸ਼ਾਂ ’ਚ ਘਿਰੇ ਸਿਮਰਜੀਤ ਬੈਂਸ ਨੂੰ ਅਦਾਲਤ ਵੱਲੋਂ ਝਟਕਾ
📷 NRI Post Desk

ਨਿਊਜ਼ ਡੈਸਕ : ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਥਾਨਕ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਬੈਂਸ ਨੇ ਜਬਰ-ਜਨਾਹ ਮਾਮਲੇ ’ਚ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਇਸ ’ਤੇ ਆਪਣਾ ਫ਼ੈਸਲਾ ਅੱਜ ਲਈ ਸੁਰੱਖਿਅਤ ਰੱਖਿਆ ਸੀ।

ਸੰਬੰਧਿਤ ਖ਼ਬਰਾਂ

ਇਥੇ ਇਹ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਭਗੌੜਾ ਵੀ ਐਲਾਨਿ ਹੋਇਆ ਹੈ। ਭਾਵੇਂ ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ ਪਰ ਭਗੌੜਾ ਉਨ੍ਹਾਂ ਨੂੰ ਕੋਰੋਨਾ ਕਾਲ ਦੌਰਾਨ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਚੱਲਦੇ ਦਰਜ ਹੋਏ ਇਕ ਪਰਚੇ ਕਾਰਣ ਐਲਾਨਿਆ ਗਿਆ ਹੈ। ਬੀਤੇ ਦਿਨੀਂ ਬੈਂਸ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!