|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਦਾਲਤ ਨੇ ਪੇਸ਼ੀ ਲਈ ਪਹੁੰਚੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਵਿਚ ਚਾਰਜਸ਼ੀਟ ਵਿਚ ਨਾਮਜ਼ਦ ਦੋਸ਼ੀਆਂ ਨੂੰ ਚਲਾਨ ਦੀਆਂ ਕਾਪੀਆਂ ਸੌਂਪਣ ਦੀ ਪ੍ਰਕਿਰਿਆ ਤਹਿਤ ਸ਼ਨਿਚਰਵਾਰ ਨੂੰ ਜੇਐਮਆਈਸੀ ਏਕਤਾ ਉਪਲ ਦੀ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੇਸ਼ੀ ਲਈ ਪਹੁੰਚੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ। ਉਥੇ ਹੀ ਕੇਸ ਦੇ ਦੂੁਸਰੇ ਦੋਸ਼ੀਆਂ ਸਾਬਕਾ ਐਸਐਸਪੀ ਚਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਵਿਚ ਚਾਰਜਸ਼ੀਟ ਵਿਚ ਨਾਮਜ਼ਦ ਦੋਸ਼ੀਆਂ ਨੂੰ ਚਲਾਨ ਦੀਆਂ ਕਾਪੀਆਂ ਸੌਂਪਣ ਦੀ ਪ੍ਰਕਿਰਿਆ ਤਹਿਤ ਸ਼ਨਿਚਰਵਾਰ ਨੂੰ ਜੇਐਮਆਈਸੀ ਏਕਤਾ ਉਪਲ ਦੀ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੇਸ਼ੀ ਲਈ ਪਹੁੰਚੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ। ਉਥੇ ਹੀ ਕੇਸ ਦੇ ਦੂੁਸਰੇ ਦੋਸ਼ੀਆਂ ਸਾਬਕਾ ਐਸਐਸਪੀ ਚਰਨਜੀਤ ਸਿੰਘ ਨੇ ਮੈਡੀਕਲ ਗਰਾਊਂਡ 'ਤੇ ਆਪਣੀ ਹਾਜ਼ਰੀ ਮਾਫ਼ ਕਰਵਾਈ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

ਸੰਬੰਧਿਤ ਖ਼ਬਰਾਂ

ਐਸਆਈਟੀ ਦੀ ਚਾਰਜਸ਼ੀਟ ਵਿਚ ਸ਼ੋਅਦ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਇਲਾਵਾ ਪੰਜ ਪੁਲਿਸ ਅਧਿਕਾਰੀਆਂ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸਿੰਘ, ਤਤਕਾਲੀ ਡੀਐਸਪੀ ਕੋਟਕਪੂਰਾ ਬਲਜੀਤ ਸਿੰੰਘ ਸਿੱਧੂ ਅਤੇ ਤਤਕਾਲੀ ਥਾਣਾ ਮੁਖੀ ਗੁਰਦੀਪ ਸਿੰਘ ਪੰਧੇਰ ਦਾ ਕਥਿਤ ਦੋਸ਼ੀਆਂ ਵਜੋਂ ਨਾਂ ਸ਼ਾਮਲ ਹੈ।ਮੁਅੱਤਲ ਆਈਜੀ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਪੇਸ਼ੀ ਦੌਰਾਨ ਉਮਰਾਨੰਗਲ ਦਾ ਨਿੱਜੀ ਤੌਰ 'ਤੇ ਸ਼ਾਮਲ ਹੋਣਾ ਜ਼ਰੂਰੀ ਹੈ।

ਉਨ੍ਹਾਂ ਦੀ ਮੰਗ 'ਤੇ ਅਦਾਲਤ ਨੇ ਚਾਰਜਸ਼ੀਟ ਦੇ 305 ਪੰਨੇ ਦਿਤੇ ਹਨ। ਬਾਕੀ ਪੰਨਿਆਂ ਦੀ ਲੋੜ ਪੈਣ 'ਤੇ ਅਰਜ਼ੀ ਦਾਖਲ ਕੀਤੀ ਜਾਵੇਗੀ।ਕੇਸ ਵਿਚ ਕੁਲ ਛੇ ਦੋਸ਼ੀ ਹਨ ਅਤੇ ਅਦਾਲਤ ਨੇ ਸਾਰਿਆਂ ਨੂੰ ਸ਼ਨਿਚਰਵਾਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਇਨ੍ਹਾਂ ਵਿਚੋਂ ਸਿਰਫ਼ ਮੁਅੱਤਲ ਆਈਜੀ ਉਮਰਾਨੰਗਲ ਹੀ ਪੇਸ਼ ਹੋਏ। ਏਡੀਸੀਪੀ ਲੁਧਿਆਣਾ ਨੂੰ ਅਗਾਊਂ ਜ਼ਮਾਨਤ ਮਿਲੀ ਚੁੱਕੀ ਹੈ ਜਦਕਿ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਅਤੇ ਥਾਣਾ ਸਿਟੀ ਮੁਖੀ ਗੁਰਦੀਪ ਸਿੰਘ ਪੰਧੇਰ ਦੀ ਜ਼ਿਲ੍ਹਾ ਅਦਾਲਤ ਤੋਂ ਅਗਾਊਂ ਜ਼ਮਾਨਤ ਖਾਰਜ ਹੋ ਚੁੱਕੀ ਹੈ। ਸਾਬਕਾ ਵਿਧਾਇਕ ਨੂੰ ਵੀ ਹਾਈਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਜੁਲਾਈ ਨੂੰ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!