|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਜ਼ਿਲ੍ਹਾ ਕਚਹਿਰੀ ਕਪੂਰਥਲਾ ਵਿਖੇ 12, ਸਬਡਵੀਜ਼ਨ ਫਗਵਾੜਾ ਵਿਖੇ 3 ਅਤੇ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ

ਕਪੂਰਥਲਾ : ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ ਜੀਆਂ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕਪੂਰਥਲਾ ਵਿਖੇ 12, ਸਬਡਵੀਜ਼ਨ ਫਗਵਾੜਾ ਵਿਖੇ 3 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕਰਿਮਨਲ ਕੰਪਾੳਂੂਡਏਬਲ, ਧਾਰਾ 138 ਐਨ.ਆਈ. ਐਕਟ, ਬੈਂਕ ਰਿਕਵਰੀ ਕੇਸ

NRI Post Desk · 2261 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ ਜੀਆਂ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕਪੂਰਥਲਾ ਵਿਖੇ 12, ਸਬਡਵੀਜ਼ਨ ਫਗਵਾੜਾ ਵਿਖੇ 3 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕਰਿਮਨਲ ਕੰਪਾੳਂੂਡਏਬਲ, ਧਾਰਾ 138 ਐਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਮੈਟਰਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸੰਬੰਧੀ ਮਾਮਲੇ, ਵਿਵਾਹਿਕ ਮਾਮਲੇ, ਲੈਂਡ ਐਕੂਜੀਸ਼ਨ ਕੇਸ, ਸਰਵਿਸ ਮੈਟਰਸ, ਰੈਵਨਿਊ ਕੇਸ ਅਤੇ ਹੋਰ ਸਿਵਲ ਮੈਟਰਸ, ਰੈਂਟ, ਇੰਜਕਸ਼ਨ ਸੂਟ, ਸਪੈਸਫਿਕ ਪ੍ਰਫੋਰਮੈਂਸ ਵਗੈਰਾ ਪ੍ਰੀਲਿਟੀਗੇਟਿਵ ਅਤੇ ਲੰਬਿਤ ਕੇਸ ਸ਼ਾਮਿਲ ਕੀਤੇ ਗਏ। ਇਸ ਮੌਕੇ ਮਾਨਯੋਗ ਜੱਜ ਸਾਹਿਬ ਜੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਨਾਲ ਸਮਾਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ, ਇਸ ਦੇ ਫੈਸਲੇ ਦੇ ਖਿਲਾਫ ਅਪੀਲ ਕਿਸੇ ਵੀ ਉੱਚ ਅਦਾਲਤ ਵਿੱਚ ਨਹੀਂ ਲਗਾਈ ਜਾ ਸਕਦੀ ਹੈ ਅਤੇ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਦੋਨਾਂ ਧਿਰਾਂ ਦੀ ਜਿੱਤ ਹੁੰਦੀ ਹੈ।ਨੈਸ਼ਨਲ ਲੋਕ ਅਦਾਲਤ ਮੌਕੇ ਹਾਜਰ ਲੋਕਾਂ ਵਿੱਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਬੜਾ ਉਤਸ਼ਾਹ ਸੀ।

ਨੈਸ਼ਨਲ ਲੋਕ ਅਦਾਲਤ ਅਤੇ ਇਸ ਨਾਲ ਸੰਬੰਧਤ ਪ੍ਰੀਲੋਕ ਅਦਾਲਤਾਂ ਵਿੱਚ 2801 ਕੇਸ ਸ਼ਾਮਲ ਕੀਤੇ ਗਏ। ਜਿਨ੍ਹਾਂ ਵਿੱਚੋਂ 1112 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 8,17,13,156/ ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਸੈਟਲ ਕੀਤੀ ਗਈ।ਕਪੂਰਥਲਾ ਵਿਖੇ ਜੂਡੀਸ਼ੀਅਲ ਬੈਂਚਾ ਦੀ ਪ੍ਰਧਾਨਗੀ ਸ਼੍ਰੀ ਕਿਸ਼ੋਰ ਕੁਮਾਰ, ਜ਼ਿਲ੍ਹਾ ਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀਮਤੀ ਰਾਜਵਿੰਦਰ ਕੌਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਰਾਮ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਰਮਨ ਕੁਮਾਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀਮਤੀ ਮੋਨਿਕਾ ਲਾਂਬਾ, ਚੀਫ ਜੁਡੀਸ਼ੀਅਲ ਮੇਜਿਸਟ੍ਰੇਟ, ਕਪੂਰਥਲਾ, ਸ਼੍ਰੀ ਮਹੇਸ਼ ਕੁਮਾਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਸ਼੍ਰੀ ਸੁਸ਼ੀਲ ਬੋਧ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਭੁੱਲਥ, ਸ਼੍ਰੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂ.ਡੀ), ਮਿਸ ਪੂਨਮ ਕਸ਼ੱਪ, ਸਿਵਲ ਜੱਜ (ਜੂ.ਡੀ), ਸ੍ਰੀਮਤੀ ਰਿੰਕੀ ਅਗਨੀਹੋਤਰੀ ਸਿਵਲ ਜੱਜ (ਜੂ.ਡੀ) ਕਪੂਰਥਲਾ, ਮਿਸ ਮੋਨਿਕਾ, ਸਿਵਲ ਜੱਜ (ਜੂਨੀਅਰ ਡਵੀਜਨ), ਕਪੂਰਥਲਾ (ਅੰਡਰ ਟੇ੍ਰਨਿੰਗ), ਮਿਸ ਰੇਨੂਕਾ ਰਾਨੀ, ਸਿਵਲ ਜੱਜ (ਜੂਨੀਅਰ ਡਵੀਜਨ), ਕਪੂਰਥਲਾ (ਅੰਡਰ ਟੇ੍ਰਨਿੰਗ), ਸ਼੍ਰੀ ਬਲਵਿੰਦਰ ਸਿੰਘ ਦਿਓਲ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਕਪੂਰਥਲਾ ਵੱਲੋਂ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਬੈਂਚਾਂ ਵਿੱਚ ਸ਼੍ਰੀ ਜ਼ੇ.ਜੇ.ਐਸ ਅਰੋੜਾ, ਸ਼੍ਰੀ ਜੁਗਰਾਜ ਸਿੰਘ ਕਾਹਲੋਂ, ਮਿਸ ਪਰਮਜੀਤ ਕੌਰ ਕਾਹਲੋਂ, ਸ਼੍ਰੀ ਹਰਚਰਨ ਸਿੰਘ, ਸ਼੍ਰੀ ਪਿਊਸ਼ ਮਨਚੰਦਾ, ਸ਼੍ਰੀ ਪਰਮਜੀਤ ਸਿੰਘ ਹੰਸਪਾਲ, ਸ਼੍ਰੀ ਸਤਿੰਦਰਪਾਲ ਸਿੰਘ ਖਿੰਡਾ, ਸ਼੍ਰੀ ਮਨੁਦੇਵ ਗੋਤਮ, ਸ਼੍ਰੀ ਸੁਨੀਲ ਛਾਬੜਾ, ਸ਼੍ਰੀਮਤੀ ਬਿੱਟੀ ਮਨਚੰਦਾ, ਸ਼੍ਰੀ ਪ੍ਰਦੀਪ ਕੁਮਾਰ ਠਾਕੁਰ, ਸ਼੍ਰੀ ਅਮਿ੍ਰੰਤਪਾਲ ਸਿੰਘ ਬੇਦੀ, ਸ਼੍ਰੀ ਰਜਤ ਢਿਲੋਂ, ਸ਼੍ਰੀ ਹਮੀਸ਼ ਕੁਮਾਰ, ਸ਼੍ਰੀ ਮੁਨੀਸ਼ ਲੁਥਰਾ, ਸ਼੍ਰੀ ਨਿਤੀਨ ਸ਼ਰਮਾ, ਸ਼੍ਰੀ ਵਿਕਾਸ ਓਪਲ, ਸ਼੍ਰੀ ਮਨਦੀਪ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਸੁਖਵਿਦਰ ਸਿੰਘ, ਸ਼੍ਰੀਮਤੀ ਦਿਪਤੀ ਮਰਵਾਹਾ ਐਡਵੋਕੇਟਸ ਅਤੇ ਸ਼੍ਰੀਮਤੀ ਜ਼ਯੋਤੀ ਧੀਰ ਅਤੇ ਸ਼੍ਰੀ ਸੰਜੀਵ ਅੱਗਰਵਾਲ ਸੋਸ਼ਲ ਵਰਕਰ ਵੱਲੋਂ ਬਤੌਰ ਮੈਂਬਰ ਭਾਗ ਲਿਆ ਗਿਆ। ਮਾਨਯੋਗ ਸ੍ਰੀ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਅਤੇ ਸ੍ਰੀ ਅਜੀਤਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟਕਮਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕਪੂਰਥਲਾ ਵਲੋਂ ਵੱਖ ਵੱਖ ਲੋਕ ਅਦਾਲਤਾਂ ਦੇ ਬੈਂਚਾਂ ਦੇ ਨਿਰੀਖਣ ਦੋਰਾਨ ਧਿਰਾਂ ਦੇ ਆਪਸੀ ਰਾਜੀਨਾਮੇ ਕਰਵਾਉਣ ਦੇ ਉਪਰਾਲੇ ਕੀਤੇ ਗਏ ਅਤੇ ਹਾਜਰ ਧਿਰਾਂ ਵਲੋਂ ਆਪਣੇ ਕੇਸਾਂ ਦੇ ਨਿਪਟਾਰੇ ਰਾਜੀਨਾਮੇ ਰਾਹੀਂ ਕਰਵਾਉਣ ਵਿੱਚ ਰੂਚੀ ਦਿਖਾਈ ਗਈ।

ਉਪ ਮੰਡਲ ਫਗਵਾੜਾ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸ਼੍ਰੀ ਸੁਖਵਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਫਗਵਾੜਾ, ਸ਼੍ਰੀ ਰਵੀਪਾਲ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਫਗਵਾੜਾ ਅਤੇ ਸ਼੍ਰੀ ਜਾਗਇੰਦਰ ਸਿੰਘ, ਸਿਵਲ ਜੱਜ (ਜੂ.ਡੀ.) ਫਗਵਾੜਾ ਵੱਲੋਂ ਕੀਤੀ ਗਈ। ਇਨ੍ਹਾਂ ਬੈਂਚਾਂ ਵਿੱਚ ਸ਼੍ਰੀ ਜਤਿੰਦਰ ਠਾਕੁਰ ਵਕੀਲ, ਸ੍ਰੀ ਰਾਜੀਵ ਸ਼ਰਮਾ, ਵਕੀਲ, ਸੁਖਵਿੰਦਰ ਸਿੰਘ,ਡਵਕੀਲ, ਸ਼੍ਰੀ ਮਲਕੀਤ ਸਿੰਘ ਰਘਬੋਤਰਾ, ਸ਼੍ਰੀ ਅਸ਼ਵਨੀ ਕੋਹਲੀ ਅਤੇ ਸ਼੍ਰੀ ਅਸ਼ੋਕ ਚੱਡਾ ਸੋਸ਼ਲ ਵਰਕਰਾਂ ਵੱਲੋਂ ਬਤੌਰ ਮੈਂਬਰ ਭਾਗ ਲਿਆ ਗਿਆ।ਉਪ ਮੰਡਲ ਸੁਲਤਾਨਪੁਰ ਲੋਧੀ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸ਼੍ਰੀ ਰੱਛਪਾਲ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਲਤਾਨਪੁਰ ਲੋਧੀ ਅਤੇ ਮਿਸ ਸ਼ਰੂਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸੁਲਤਾਨਪੁਰ ਲੋਧੀ ਨੇ ਕੀਤੀ। ਇਨ੍ਹਾਂ ਬੈਂਚਾਂ ਵਿੱਚ ਸ਼੍ਰੀ ਦਲਬੀਰ ਸਿੰਘ, ਵਕੀਲ, ਸ਼੍ਰੀ ਭੁਪਿੰਦਰ ਸਿੰਘ, ਵਕੀਲ, ਸ਼੍ਰੀ ਤਰੁੱਣ ਕੰਬੋਜ, ਵਕੀਲ ਅਤੇ ਸ਼੍ਰੀਮਤੀ ਰਾਜਵਿੰਦਰ ਕੌਰ, ਵਕੀਲ ਵੱਲੋਂ ਬਤੌਰ ਮੈਂਬਰ ਭਾਗ ਲਿਆ ਗਿਆ।ਮਾਨਯੋਗ ਸੈਸ਼ਨ ਜੱਜ ਸਾਹਿਬ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਫਗਵਾੜਾ,ਸੁਲਤਾਨਪੁਰ ਲੋਧੀ ਅਤੇ ਭੁਲੱਥ ਦੀਆਂ ਅਦਾਲਤਾਂ ਵਿੱਚ ਮਿਤੀ 14092019 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!