|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

CWC 2019 : ਕੱਲ ਆਹਮੋ-ਸਾਹਮਣੇ ਹੋਣਗੇ ਭਾਰਤ ਅਤੇ ਪਾਕਿਸਤਾਨ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਐਤਵਾਰ ਨੂੰ ਮੈਨਚੈਸਟਰ 'ਚ ਦੋ ਲੰਬੇ ਸਮੇਂ ਦੀਆਂ ਵਿਰੋਧੀ ਟੀਮਾਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਵਰਲਡ ਕੱਪ ਦੇ ਇਤਿਹਾਸ 'ਚ ਕੁਲ 6 ਵਾਰ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਇਆ ਹੈ। ਇਸ ਦੌਰਾਨ ਹਰ ਵਾਰ ਭਾਰਤੀ ਟੀਮ ਪਾਕਿਸਤਾਨ 'ਤੇ ਭਾਰੀ ਪਈ ਹੈ। ਕੱਲ ਦੋਵੇਂ ਟੀਮਾਂ ਵਰਲਡ ਕੱਪ ਦੇ ਇਤਿਹਾਸ 'ਚ 7ਵੀਂ ਵਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਐਤਵਾਰ ਨੂੰ ਮੈਨਚੈਸਟਰ 'ਚ ਦੋ ਲੰਬੇ ਸਮੇਂ ਦੀਆਂ ਵਿਰੋਧੀ ਟੀਮਾਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਵਰਲਡ ਕੱਪ ਦੇ ਇਤਿਹਾਸ 'ਚ ਕੁਲ 6 ਵਾਰ ਭਾਰਤ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਇਆ ਹੈ। ਇਸ ਦੌਰਾਨ ਹਰ ਵਾਰ ਭਾਰਤੀ ਟੀਮ ਪਾਕਿਸਤਾਨ 'ਤੇ ਭਾਰੀ ਪਈ ਹੈ। ਕੱਲ ਦੋਵੇਂ ਟੀਮਾਂ ਵਰਲਡ ਕੱਪ ਦੇ ਇਤਿਹਾਸ 'ਚ 7ਵੀਂ ਵਾਰ ਟਕਰਾਉਣ ਜਾ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਦੋਵੇਂ ਟੀਮਾਂ ਵਿਚਾਲੇ ਕੁਲ ਵਨ-ਡੇ ਇੰਟਰਨੈਸ਼ਨਲ ਮੁਕਾਬਲਿਆਂ ਦਾ ਰਿਕਾਰਡ ਦੇਖੀਏ ਤਾਂ ਪਾਕਿਸਤਾਨ ਨੂੰ ਜ਼ਿਆਦਾ ਜਿੱਤਾਂ ਮਿਲੀਆਂ ਹਨ। ਦੋਹਾਂ ਦੇਸ਼ਾਂ ਵਿਚਾਲੇ ਹੋਏ ਕੁਲ 131 ਵਨ-ਡੇ ਇੰਟਰਨੈਸ਼ਨਲ ਮੈਚਾਂ 'ਚ ਪਾਕਿਸਤਾਨ ਨੇ 73 ਮੁਕਾਬਲੇ ਜਿੱਤੇ ਹਨ ਜਦਕਿ ਭਾਰਤ ਨੂੰ 54 ਮੈਚਾਂ 'ਚ ਜਿੱਤ ਮਿਲੀ ਹੈ। ਇਸ ਤੋਂ ਇਲਾਵਾ 4 ਮੈਚ ਬੇਨਤੀਜਾ ਰਹੇ ਹਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!