|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਕਰਤਾਰਪੁਰ ਸਾਹਿਬ ਵਿੱਚ ਸਾਇਕਲ ਚਲਾਉਂਦਾ ਨੌਜਵਾਨਾਂ (ਦੇਖੋ ਵੀਡੀਓ)

ਕਰਤਾਰਪੁਰਪਾਕਿਸਤਾਨ (Nri Media) : ਸ੍ਰੀ ਕਰਤਾਰਪੁਰ ਸਾਹਿਬ ਤੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੋ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਸਾਇਕਲ ਚਲਾ ਰਹੇ ਹਨ। ਵੀਡੀਓ ਵਿੱਚ ਪੰਜਾਬੀ ਗੀਤ 'ਤੇ ਨੌਜਵਾਨ ਟਿੱਕ-ਟੌਕ ਵੀਡੀਓ ਬਣਾ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਮੰਗ ਕੀਤੀ ਹੈ ਕਿ ਇੰਨ੍

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਰਤਾਰਪੁਰਪਾਕਿਸਤਾਨ (Nri Media) : ਸ੍ਰੀ ਕਰਤਾਰਪੁਰ ਸਾਹਿਬ ਤੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਦੋ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਸਾਇਕਲ ਚਲਾ ਰਹੇ ਹਨ। ਵੀਡੀਓ ਵਿੱਚ ਪੰਜਾਬੀ ਗੀਤ 'ਤੇ ਨੌਜਵਾਨ ਟਿੱਕ-ਟੌਕ ਵੀਡੀਓ ਬਣਾ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਮੰਗ ਕੀਤੀ ਹੈ ਕਿ ਇੰਨ੍ਹਾਂ ਨੌਜਵਾਨਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਗਰੁਦੁਆਰਾ ਪ੍ਰਬੰਧਨ ਕਮੇਟੀਆਂ ਨੂੰ ਇਸ ਮੁੱਦੇ 'ਤੇ ਕਾਰਵਾਈ ਕਰਨੀ ਚਾਹੀਦੀ ਹੈ।

ਸੰਬੰਧਿਤ ਖ਼ਬਰਾਂ

ਇਸ ਵੀਡੀਓ ਵਿੱਚ ਸਾਫ-ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਨੌਜਵਾਨਾ ਗੁਰੂ ਘਰ ਦੇ ਗਲਿਆਰਿਆਂ ਵਿੱਚ ਸਾਇਕਲ ਚਲਾ ਰਹੇ ਹਨ ਜਿੰਨਾਂ ਵਿੱਚੋਂ ਇੱਕ ਨੌਜਵਾਨ ਨੇ ਸਿਰ 'ਤੇ ਟੋਪੀ ਪਾਈ ਹੋਈ ਹੈ ਅਤੇ ਇੱਕ ਨੌਜਵਾਨ ਨੰਗੇ ਸਿਰ ਘੁੰਮ ਰਿਹਾ ਹੈ ਜੋ ਕਿ ਸਿੱਖ ਰੀਤੀ-ਰਿਵਾਜ਼ਾਂ ਮੁਤਾਬਕ ਗਲ਼ਤ ਹੈ। ਇਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜ਼ਾਹਰ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਵੀਡੀਓ ਵਾਇਰਲ ਹੋਈ ਸੀ ਜਿਸ 'ਚ ਇੱਕ ਕੁੜੀ ਨੇ ਗੁਰਦੁਆਰਾ ਸਾਹਿਬ ਵਿੱਚ ਟਿੱਕ-ਟੌਕ ਵੀਡੀਓ ਬਣਾਈ ਸੀ। ਇਸ ਵੀਡੀਓ 'ਤੇ ਜਦੋਂ ਕਾਰਵਾਈ ਹੋਈ ਤਾਂ ਕੁੜੀ ਨੇ ਮੁਆਫ਼ੀ ਵੀ ਮੰਗੀ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!