|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੀ. ਸੀ ਵੱਲੋਂ ਮਲੇਰੀਆ ਤੋਂ ਬਚਾਅ ਲਈ ਜ਼ਮੀਨੀ ਪੱਧਰ 'ਤੇ ਕਾਰਜ ਯੋਜਨਾ ਉਲੀਕਣ ਦੇ ਆਦੇਸ਼

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਸਿਹਤ ਅਧਿਕਾਰੀਆਂ ਨੂੰ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਮਲੇਰੀਆ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰਨਾਂ ਬਿਮਾਰੀਆਂ ਤੋਂ ਬਚਾਅ ਲਈ ਜ਼ਮੀਨੀ ਪੱਧਰ 'ਤੇ ਕਾਰਜ ਯੋਜਨਾ ਉਲੀਕਣ ਦੇ ਆਦੇਸ਼ ਦਿੰਦਿਆਂ ਇਸ ਨੂੰ ਵਾਰਡ ਅਤੇ ਪਿੰਡ ਪੱਧਰ 'ਤੇ ਲਾਗੂ ਕਰਨ ਲਈ ਕਿਹਾ ਹੈ। ਅੱਜ ਸਥਾਨਕ ਯੋਜਨਾ ਭਵਨ ਵਿਖੇ ਜ਼ਿਲਾ ਸਿਹਤ ਸ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਸਿਹਤ ਅਧਿਕਾਰੀਆਂ ਨੂੰ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਮਲੇਰੀਆ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰਨਾਂ ਬਿਮਾਰੀਆਂ ਤੋਂ ਬਚਾਅ ਲਈ ਜ਼ਮੀਨੀ ਪੱਧਰ 'ਤੇ ਕਾਰਜ ਯੋਜਨਾ ਉਲੀਕਣ ਦੇ ਆਦੇਸ਼ ਦਿੰਦਿਆਂ ਇਸ ਨੂੰ ਵਾਰਡ ਅਤੇ ਪਿੰਡ ਪੱਧਰ 'ਤੇ ਲਾਗੂ ਕਰਨ ਲਈ ਕਿਹਾ ਹੈ। ਅੱਜ ਸਥਾਨਕ ਯੋਜਨਾ ਭਵਨ ਵਿਖੇ ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇੰਜ. ਖਰਬੰਦਾ ਨੇ ਕਿਹਾ ਕਿ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਹੁਣ ਤੋਂ ਹੀ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ। ਉਨਾਂ ਹਦਾਇਤ ਕੀਤੀ ਕਿ ਇਸ ਸਬੰਧੀ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਯੋਜਨਾਬੱਧ ਢੰਗ ਨਾਲ ਫੌਗਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਇਸ ਕੰਮ ਵਿਚ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਬੀ. ਡੀ. ਪੀ. ਓਜ਼ ਅਤੇ ਹੋਰਨਾਂ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਜਾਵੇ। ਉਨਾਂ ਕਿਹਾ ਕਿ ਸਿਹਤ, ਲੋਕਾਂ ਦੀ ਭਲਾਈ ਨਾਲ ਜੁੜਿਆ ਮੁੱਦਾ ਹੈ ਅਤੇ ਇਸ ਪ੍ਰਤੀ ਕੋਈ ਅਣਗਹਿਲੀ ਨਹੀਂ ਵਰਤੀ ਜਾਣੀ ਚਾਹੀਦੀ। ਉਨਾਂ ਇਹ ਵੀ ਹਦਾਇਤ ਕੀਤੀ ਕਿ ਸਾਰੀਆਂ ਮੁੱਖ ਸੜਕਾਂ 'ਤੇ ਹਰੇਕ 5 ਕਿਲੋਮੀਟਰ ਦੇ ਵਕਫ਼ੇ ਬਾਅਦ 108 ਐਂਬੂਲੈਂਸਾਂ ਦੇ ਬੋਰਡ ਲਗਾਏ ਜਾਣ, ਤਾਂ ਜੋ ਕਿਸੇ ਵੀ ਹਾਦਸੇ ਆਦਿ ਦੀ ਸੂਰਤ ਵਿਚ ਸੰਪਰਕ ਕਰਨ ਵਿਚ ਸੌਖ ਰਹੇ। ਉਨਾਂ ਇਹ ਵੀ ਕਿਹਾ ਕਿ ਸਕੂਲਾਂ ਵਿਚ ਹਰੇਕ 3 ਮਹੀਨੇ ਬਾਅਦ ਮੈਡੀਕਲ ਅਫ਼ਸਰਾਂ ਦੇ ਸਿਹਤ ਸਬੰਧੀ ਲੈਕਚਰ ਕਰਵਾਏ ਜਾਣ। ਇਸ ਦੌਰਾਨ ਉਨਾਂ ਸਿਹਤ ਸੇਵਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਹਤ ਵਿਭਾਗ ਦੀਆਂ ਗਤੀਵਿਧੀਆਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਜ਼ਿਲੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਸੰਦੀਪ ਭੋਲਾ ਨੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਸਮਾਜ ਸੇਵਕ ਸ੍ਰੀ ਸੁਦੇਸ਼ ਸ਼ਰਮਾ, ਆਈ. ਐਮ. ਏ ਦੇ ਪ੍ਰਧਾਨ ਡਾ. ਸੁਰਜੀਤ ਕੌਰ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਸਤਿੰਦਰ ਬੀਰ ਸਿੰਘ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!