|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡੀ. ਜੀ. ਪੀ. ਪੰਜਾਬ ਨੇ ਪੁਲਸ ਫੋਰਸ ਨੂੰ ਸੂਬੇ 'ਚ ਉੱਚ-ਪੱਧਰੀ ਨਾਕੇ ਲਗਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ (ਰਾਘਵ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ

NRI Post Desk · 474 ਦਿਨ ਪਹਿਲਾਂ · ਅੱਪਡੇਟ 474 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਡੀ. ਜੀ. ਪੀ. ਪੰਜਾਬ ਨੇ ਪੁਲਸ ਫੋਰਸ ਨੂੰ ਸੂਬੇ 'ਚ ਉੱਚ-ਪੱਧਰੀ ਨਾਕੇ ਲਗਾਉਣ ਦੇ ਦਿੱਤੇ ਨਿਰਦੇਸ਼
📷 NRI Post Desk

ਚੰਡੀਗੜ੍ਹ (ਰਾਘਵ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਹੱਦੀ ਸੂਬੇ ਵਿਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡੀਜੀਪੀ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਸ ਰੇਂਜਾਂ - ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ 'ਤੇ ਸਨ। ਉਨ੍ਹਾਂ ਨੇ ਸੂਬੇ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।

ਨਸ਼ਿਆਂ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਐੱਨਡੀਪੀਐੱਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਐੱਨਡੀਪੀਐੱਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ। ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ 'ਤੇ ਪੁਲਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਸੰਬੰਧਿਤ ਖ਼ਬਰਾਂ

ਡੀਜੀਪੀ ਨੇ ਕਿਹਾ ਕਿ ਇਸ ਕੜੀ ਸੁਰੱਖਿਆ ਨਾਲ ਪੁਲਸ ਕਰਮਚਾਰੀ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ। ਉਨ੍ਹਾਂ ਨੇ ਸੀਪੀਜ਼/ਐੱਸਐੱਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਪੁਲਸ ਨਾਕਿਆਂ ਵਿਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ, ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।

ਇਸ ਮੀਟਿੰਗ ਵਿਚ ਕਮਿਸ਼ਨਰ ਆਫ ਪੁਲਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐੱਸਐੱਸਪੀ ਗੁਰਦਾਸਪੁਰ ਅਦਿੱਤਿਆ, ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐੱਸਐੱਸਪੀ ਕਪੂਰਥਲਾ ਗੌਰਵ ਤੂਰਾ, ਐੱਸਐੱਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐੱਸਐੱਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐੱਸਐੱਸਪੀ ਐੱਸਬੀਐੱਸ ਨਗਰ ਮਹਿਤਾਬ ਸਿੰਘ, ਐੱਸਐੱਸਪੀ ਸਪੀ ਖੰਨਾ ਡਾ. ਜੋਤੀ ਯਾਦਵ, ਐੱਸਐੱਸਪੀ ਜਗਰਾਉਂ ਅੰਕੁਰ ਗੁਪਤਾ, ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐੱਸਐੱਸਪੀ ਐੱਸਏਐੱਸ ਨਗਰ ਹਰਮਨਦੀਪ ਹੰਸ ਅਤੇ ਐੱਸਐੱਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਡੀ. ਜੀ. ਪੀ. ਪੰਜਾਬ ਨੇ ਪੁਲਸ ਫੋਰਸ ਨੂੰ ਸੂਬੇ 'ਚ ਉੱਚ-ਪੱਧਰੀ ਨਾਕੇ ਲਗਾਉਣ ਦੇ ਦਿੱਤੇ ਨਿਰਦੇਸ਼ — NRI Post