|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 1561 ਮੋਬਾਈਲ ਟਾਵਰਾਂ ਦਾ ਹੋਇਆ ਨੁਕਸਾਨ, ਕੈਪਟਨ ਨੇ ਦਿੱਤੀ ਚੇਤਾਵਨੀ

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

NRI Post Desk · 2158 ਦਿਨ ਪਹਿਲਾਂ · ਅੱਪਡੇਟ 2158 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ 1561 ਮੋਬਾਈਲ ਟਾਵਰਾਂ ਦਾ ਹੋਇਆ ਨੁਕਸਾਨ, ਕੈਪਟਨ ਨੇ ਦਿੱਤੀ ਚੇਤਾਵਨੀ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕਰਨਗੇ। ਸੂਬੇ ਵਿੱਚ ਕੁੱਲ 1561 ਮੋਬਾਈਲ ਟਾਵਰ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚੋਂ 25 ਟਾਵਰਾਂ ਦੀ ਭੰਨਤੋੜ ਹੋਈ ਹੈ। ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਨਾਲ ਸੂਬੇ ਵਿੱਚ ਸੰਚਾਰ ਬਲੈਕਆਊਟ ਹੋ ਸਕਦਾ ਹੈ ਅਤੇ ਇਸ ਨਾਲ ਖਾਸ ਕਰਕੇ ਵਿਦਿਆਰਥੀਆਂ ਅਤੇ ਕੰਮ ਕਰਦੇ ਪੇਸ਼ੇਵਰ ਵਿਅਕਤੀਆਂ ਨੂੰ ਗੰਭੀਰ ਨੁਕਸਾਨ ਹੋ ਰਿਹਾ ਹੈ।

ਉੱਥੇ ਹੀ ਇਸ ਮੁੱਦੇ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਕਿਹਾ ਕਿ ਪ੍ਰਾਪਰਟੀ ਕਿਸੇ ਦੀ ਵੀ ਹੋਵੇ ਨੁਕਸਾਨ ਨਹੀਂ ਕਰਨਾ ਚਾਹੀਦਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਈ ਵਾਰ ਜਦੋਂ ਅੰਦੋਲਨ ਚੱਲਦੇ ਹਨ ਤਾਂ ਲੋਕ ਗੁੱਸੇ ਵਿੱਚ ਆ ਜਾਂਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!