|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

'ਦੰਗਲ ਗਰਲ' ਜ਼ਾਇਰਾ ਵਸੀਮ ਨੇ ਧਰਮ ਲਈ ਛੱਡੀ ਫ਼ਿਲਮੀ ਦੁਨੀਆ, ਬਾਲੀਵੁੱਡ ਨੂੰ ਕਿਹਾ ਅਲਵਿਦਾ

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰਾ ਜ਼ਾਇਰਾ ਵਸੀਮ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਬਹੁਤ ਵੱਡਾ ਝਟਕਾ ਦਿੱਤਾ ਹੈ। ‘ਦੰਗਲ’ ਫ਼ੇਮ ਜ਼ਾਇਰਾ ਵਸੀਮ ਨੇ ਆਪਣਾ ਫਿਲਮੀ ਸਫ਼ਰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜ਼ਾਇਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜ਼ਾਇਰਾ ਦੇ ਇਸ ਪੋਸਟ ਤੋਂ ਬਾਅਦ ਬਾਲੀਵੁੱਡ ਦੇ ਕਈ ਸਿਤਾਰੇ ਸਖ਼ਤੇ 'ਚ ਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰਾ ਜ਼ਾਇਰਾ ਵਸੀਮ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਬਹੁਤ ਵੱਡਾ ਝਟਕਾ ਦਿੱਤਾ ਹੈ। ‘ਦੰਗਲ’ ਫ਼ੇਮ ਜ਼ਾਇਰਾ ਵਸੀਮ ਨੇ ਆਪਣਾ ਫਿਲਮੀ ਸਫ਼ਰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜ਼ਾਇਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜ਼ਾਇਰਾ ਦੇ ਇਸ ਪੋਸਟ ਤੋਂ ਬਾਅਦ ਬਾਲੀਵੁੱਡ ਦੇ ਕਈ ਸਿਤਾਰੇ ਸਖ਼ਤੇ 'ਚ ਆ ਗਏ ਹਨ, ਹਰ ਕੋਈ ਉਨ੍ਹਾਂ ਦੇ ਇਸ ਫ਼ੈਸਲੇ ਤੋਂ ਹੈਰਾਨ ਹੈ। ਜ਼ਾਇਰਾ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਹ ਕਾਫ਼ੀ ਸਮੇਂ ਤੋਂ ਡੀਪ੍ਰੈਸ਼ਨ ਦੀ ਸ਼ਿਕਾਰ ਹੈ।

ਸੰਬੰਧਿਤ ਖ਼ਬਰਾਂ

5 ਵਰ੍ਹੇ ਪਹਿਲਾਂ ਲਏ ਗਏ ਇਸ ਫ਼ੈਸਲੇ ਨੇ ਉਨ੍ਹਾਂ ਦੀ ਜ਼ਿੰਦਗੀ ਬਦਲ ਦਿੱਤੀ। ਉਨ੍ਹਾਂ ਨੂੰ ਸ਼ੋਹਰਤ ਤੇ ਲੋਕਾਂ ਦਾ ਪਿਆਰ ਬਹੁਤ ਮਿਲਿਆ। ਭਾਵੇਂ ਉਨ੍ਹਾਂ ਨੂੰ ਇਹ ਸਭ ਕਦੇ ਵੀ ਨਹੀਂ ਚਾਹੀਦਾ ਸੀ। ਜ਼ਾਇਰਾ ਨੇ ਅੱਗੇ ਲਿਖਿਆ ਕਿ ਉਹ ਭਾਵੇਂ ਇੱਥੇ ਫ਼ਿੱਟ ਹੋ ਰਹੀ ਹੈ ਪਰ ਉਹ ਇੱਥੇ ਦੀ ਨਹੀਂ ਹੈ। ‘ਇਹ ਸਭ ਮੈਨੂੰ ਮੇਰੇ ਈਮਾਨ ਤੋਂ ਦੂਰ ਕਰ ਰਹੀ ਹੈ।’ ਇਹ ਰਾਹ ਉਨ੍ਹਾਂ ਨੂੰ ਅੱਲ੍ਹਾ ਤੋਂ ਦੂਰ ਕਰ ਰਿਹਾ ਹੈ। ਉਸ ਨੂੰ ਜਾਪ ਰਿਹਾ ਹੈ ਕਿ ਉਹ ਇਸ ਕੰਮ ਦੇ ਯੋਗ ਨਹੀਂ ਹੈ। ਜ਼ਾਇਰਾ ਦਾ ਮੰਨਣਾ ਹੈ ਕਿ ਜੇਕਰ ਉਹ ਅੱਗੇ ਵੀ ਫ਼ਿਲਮਾਂ ਵਿੱਚ ਕੰਮ ਕਰਦੀ ਹੈ ਤਾਂ ਉਸ ਦੀ ਧਾਰਮਿਕ ਆਸਥਾ ਖ਼ਤਰੇ ਵਿੱਚ ਪੈ ਸਕਦੀ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!