|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਹੁਰੇ ਨੇ ਗੋਲੀ ਮਾਰ ਕੇ ਕਤਲ ਕੀਤੀ ਨੂੰਹ, ਭਰਾ ਨੇ ਸਸਕਾਰ ਮੌਕੇ ਸ਼ਮਸ਼ਾਨਘਾਟ 'ਚ ਦਾਗੇ ਫਾਇਰ

ਕੋਟਕਪੂਰਾ: ਸਹੁਰੇ ਵਲੋਂ ਕੀਤੀ ਗਈ ਨੂੰਹ ਦੀ ਹੱਤਿਆ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਕੋਟਕਪੂਰਾ ਦੇ ਰਾਮ ਬਾਗ 'ਚ ਕਰ ਦਿੱਤਾ ਗਿਆ। ਇਸ ਦੌਰਾਨ ਮ੍ਰਿਤਕਾ ਦੇ ਭਰਾ ਨੇ ਸ਼ਮਸ਼ਾਨ ਘਾਟ ਵਿਚ ਹੀ ਹਵਾਈ ਫਾਇਰ ਕਰ ਦਿੱਤੇ। ਦੱਸਣਯੋਗ ਹੈ ਕਿ ਕੋਟਕਪੂਰਾ ਦੇ ਮੁਹੱਲਾ ਨਿਰਮਾਣਪੁਰਾ 'ਚ 2 ਜਨਵਰੀ ਨੂੰ ਨੀਲਮ ਰਾਣੀ ਵਲੋਂ ਰਸੋਈ ਦਾ ਕੰਮ ਕਰਨ ਤੋਂ ਇਨਕਾਰ ਕਰਨ 'ਤੇ ਉਸ ਦੇ ਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੋਟਕਪੂਰਾ: ਸਹੁਰੇ ਵਲੋਂ ਕੀਤੀ ਗਈ ਨੂੰਹ ਦੀ ਹੱਤਿਆ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਕੋਟਕਪੂਰਾ ਦੇ ਰਾਮ ਬਾਗ 'ਚ ਕਰ ਦਿੱਤਾ ਗਿਆ। ਇਸ ਦੌਰਾਨ ਮ੍ਰਿਤਕਾ ਦੇ ਭਰਾ ਨੇ ਸ਼ਮਸ਼ਾਨ ਘਾਟ ਵਿਚ ਹੀ ਹਵਾਈ ਫਾਇਰ ਕਰ ਦਿੱਤੇ। ਦੱਸਣਯੋਗ ਹੈ ਕਿ ਕੋਟਕਪੂਰਾ ਦੇ ਮੁਹੱਲਾ ਨਿਰਮਾਣਪੁਰਾ 'ਚ 2 ਜਨਵਰੀ ਨੂੰ ਨੀਲਮ ਰਾਣੀ ਵਲੋਂ ਰਸੋਈ ਦਾ ਕੰਮ ਕਰਨ ਤੋਂ ਇਨਕਾਰ ਕਰਨ 'ਤੇ ਉਸ ਦੇ ਸਹੁਰੇ ਨੇ ਗੋਲੀ ਮਾਰ ਦਿੱਤੀ ਸੀ। ਇਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਮ੍ਰਿਤਕਾ ਨੀਲਮ ਦੇ ਭਰਾ ਬੰਟੀ ਦਿਓੜਾ ਦੇ ਬਿਆਨ 'ਤੇ ਪੁਲਸ ਨੇ ਦੋਸ਼ੀ ਸਹੁਰੇ ਸ਼ਾਮ ਪੁਰੀ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਸੀ।

ਸੰਬੰਧਿਤ ਖ਼ਬਰਾਂ

ਉਧਰ ਸ਼ੁੱਕਰਵਾਰ ਨੂੰ ਜਦੋਂ ਮ੍ਰਿਤਕਾ ਨੀਲਮ ਦਾ ਅੰਤਿਮ ਸੰਸਕਾਰ ਕੋਟਕਪੂਰਾ ਦੇ ਰਾਮ ਬਾਗ 'ਚ ਕੀਤਾ ਜਾ ਰਿਹਾ ਸੀ ਤਾਂ ਉਸ ਦੇ ਭਰਾ ਨੇ ਉਥੇ ਪਹੁੰਚ ਕੇ ਤਿੰਨ ਹਵਾਈ ਫਾਇਰ ਕੀਤੇ। ਇਸ ਨਾਲ ਸ਼ਮਸ਼ਾਨਘਾਟ 'ਚ ਹੜਕੰਪ ਮਚ ਗਿਆ। ਉਧਰ ਮਾਮਲੇ ਨੂੰ ਲੈ ਕੇ ਥਾਣਾ ਸਿਟੀ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਸੂਚਨਾ ਦੇਰ ਨਾਲ ਮਿਲੀ ਹੈ ਅਤੇ ਉਹ ਇਸ ਘਟਨਾ ਦੇ ਤੱਥਾਂ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!