|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਵਿੰਦਰ ਬੰਬੀਹਾ ਗਰੁੱਪ ਵਲੋਂ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਲਈ ਗਈ ਜਿੰਮੇਵਾਰੀ

ਮੋਹਾਲੀ (ਦੇਵ ਇੰਦਰਜੀਤ) : ਮੋਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਹੈ। ਇਸ ਦੀ ਜਾਣਕਾਰੀ ਬੰਬੀਹਾ ਗਰੁੱਪ ਦੇ ਦਵਿੰ

NRI Post Desk · 1937 ਦਿਨ ਪਹਿਲਾਂ · ਅੱਪਡੇਟ 1937 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਵਿੰਦਰ ਬੰਬੀਹਾ ਗਰੁੱਪ ਵਲੋਂ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਲਈ ਗਈ ਜਿੰਮੇਵਾਰੀ
📷 NRI Post Desk

ਮੋਹਾਲੀ (ਦੇਵ ਇੰਦਰਜੀਤ) : ਮੋਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਹੈ। ਇਸ ਦੀ ਜਾਣਕਾਰੀ ਬੰਬੀਹਾ ਗਰੁੱਪ ਦੇ ਦਵਿੰਦਰ ਬੰਬੀਹਾ ਵੱਲੋਂ ਆਪਣੇ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਗਈ।

ਸੰਬੰਧਿਤ ਖ਼ਬਰਾਂ

ਅੱਜ ਜੋ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ, ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਲੱਕੀ ਵੀਰ ਵੱਲੋਂ ਬਹੁਤ ਸਮਝਾਇਆ ਗਿਆ ਪਰ ਇਸ ਦੇ ਨਾ ਸਮਝਣ ਕਾਰਨ ਸਾਨੂੰ ਇਸ ਦਾ ਕਤਲ ਕਰਨਾ ਪਿਆ। ਉਸ ਨੇ ਲਿਖਿਆ ਕਿ ਕਿਉਂਕਿ ਵਿੱਕੀ ਮਿੱਡੂਖੇੜਾ ਸਾਡੇ ਐਂਟੀ ਗਰੁੱਪ ਲਾਰੈਂਸ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਅਤੇ ਇਸ ਨੇ ਹੀ ਗੁਰਲਾਲ ਭਲਵਾਨ, ਰਾਣਾ ਸਿੱਧੂ ਨੂੰ ਮਰਵਾਇਆ ਸੀ। ਇਸ ਦੇ ਨਾਲ ਹੀ ਉਹ ਲਾਰੈਂਸ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਬਿਜ਼ਨੈੱਸਮੈਨਾਂ ਦੇ ਨੰਬਰ ਦਿੰਦਾ ਸੀ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਵੀ ਕਰਦਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!