|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਦਿੱਲੀ ਕੈਪੀਟਲਸ ਨੂੰ ਬੈਂਗਲੁਰੂ ਨੇ ਦਿੱਤਾ 150 ਦੌਡ਼ਾਂ ਦਾ ਟੀਚਾ

ਬੈਂਗਲੁਰੂ (ਵਿਕਰਮ ਸਹਿਜਪਾਲ) : IPL ਸੀਜ਼ਨ 12 ਦਾ 20ਵਾਂ ਮੈਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਐੱਮ ਚਿੰਨਾਸਵਾਮੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ ਜਿਸ ਵਿਚ ਦਿੱਲੀ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੈਂਗਲੁਰੂ ਨੇ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ ਦਿੱਲੀ ਨੂੰ 150 ਦੌਡ਼ਾਂ ਦੀ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੈਂਗਲੁਰੂ (ਵਿਕਰਮ ਸਹਿਜਪਾਲ) : IPL ਸੀਜ਼ਨ 12 ਦਾ 20ਵਾਂ ਮੈਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਐੱਮ ਚਿੰਨਾਸਵਾਮੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ ਜਿਸ ਵਿਚ ਦਿੱਲੀ ਨੇ ਟਾਸ ਜਿੱਤ ਕੇ ਬੈਂਗਲੁਰੂ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੈਂਗਲੁਰੂ ਨੇ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ ਦਿੱਲੀ ਨੂੰ 150 ਦੌਡ਼ਾਂ ਦੀ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਬੈਂਗਲੁਰੂ ਦੀ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਸਲਾਮੀ ਬੱਲੇਬਾਜ਼ ਪਾਰਥਿਵ ਪਟੇਲ 9 ਦੌਡ਼ਾਂ ਬਣਾ ਕੇ ਕ੍ਰਿਸ ਮੌਰਿਸ ਦੀ ਗੇਂਦ 'ਤੇ ਸੰਦੀਪ ਲਾਮਿਛਾਨੇ ਨੂੰ ਕੈਚ ਦੇ ਬੈਠੇ। ਦਿੱਲੀ ਨੂੰ ਦੂਜੀ ਸਫਲਤਾ ਰਬਾਡਾ ਨੇ ਡਿਵਿਲੀਅਰਜ਼ ਨੂੰ 17 ਦੌਡ਼ਾਂ 'ਤੇ ਆਊਟ ਕਰ ਕੇ ਦਿਵਾਈ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਮਾਰਕਸ ਸਟੋਨਿਸ 15 ਅਤੇ ਮੋਈਨ ਅਲੀ 32 ਦੌਡ਼ਾਂ ਬਣਾ ਕੇ ਆਊਟ ਹੋਏ। ਇਸ ਦੌਰਾਨ ਕਪਤਾਨ ਕੋਹਲੀ ਨੇ ਕਪਤਾਨੀ ਪਾਰੀ ਖੇਡੀ ਪਰ ਉਹ ਵੀ ਆਪਣੀ ਪਾਰੀ 41 ਦੌਡ਼ਾਂ ਤੋਂ ਅੱਗੇ ਨਾ ਲਿਜਾ ਸਕੇ ਅਤੇ ਰਬਾਡਾ ਦੀ ਗੇਂਦ ਦੇ ਸ਼ਾਟ ਮਾਰਨ ਦੀ ਕੋਸ਼ਿਸ਼ ਵਿਚ ਅਈਅਰ ਨੂੰ ਕੈਚ ਦੇ ਬੈਠੇ। ਇਸ ਤੋਂ ਬਾਅਦ ਵੀ ਰਬਾਡਾ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਜਾਰੀ ਰੱਖੀ। ਉਸ ਨੇ ਆਪਣੀ ਇਸ ਦਮਦਾਰ ਗੇਂਦਬਾਜ਼ੀ ਨਾਲ ਅਕਸ਼ਦੀਪ (19) ਅਤੇ ਪਵਨ ਨੇਗੀ ਨੂੰ ਜੀਰੋ ਦੇ ਸਕੋਰ 'ਤੇ ਪਵੇਲੀਅਨ ਭੇਜ ਦਿੱਤਾ। ਦਿੱਲੀ ਨੂੰ 8ਵੀਂ ਸਫਲਤਾ ਕ੍ਰਿਸ ਮੌਰਿਸ ਨੇ ਮੁਹੰਮਦ ਸਿਰਾਜ ਨੂੰ 1 ਦੌਡ਼ 'ਤੇ ਆਊਟ ਕਰ ਕੇ ਦਿਵਾਈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!