|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਖਨਾ ਝੀਲ ਦੇ ਜੰਗਲਾਤ ਏਰੀਆ 'ਚ ਝੀਲ ਕਿਨਾਰੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ

ਚੰਡੀਗੜ : ਸ਼ਹਿਰ ਦੀ ਮਸ਼ਹੂਰ ਸੁਖਨਾ ਝੀਲ ਦੇ ਜੰਗਲਾਤ ਏਰੀਆ 'ਚ ਝੀਲ ਕਿਨਾਰੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਲੇਕ 'ਚੋਂ ਕੱਢਿਆ ਤੇ ਜੀਐੱਮਐੱਸਐੱਚ-16 ਦੇ ਮੁਰਦਾ ਘਰ 'ਚ ਰੱਖਵਾ ਦਿੱਤਾ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।ਜਾਣਕਾਰੀ ਮੁਤਾਬਿਕ, ਸ਼ੁੱਕਰਵਾਰ ਸਵੇਰੇ ਸੀਆਰਪੀਐੱਫ ਦੀ ਮਹਿਲਾ ਜਵਾਨ ਲੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਸ਼ਹਿਰ ਦੀ ਮਸ਼ਹੂਰ ਸੁਖਨਾ ਝੀਲ ਦੇ ਜੰਗਲਾਤ ਏਰੀਆ 'ਚ ਝੀਲ ਕਿਨਾਰੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਲੇਕ 'ਚੋਂ ਕੱਢਿਆ ਤੇ ਜੀਐੱਮਐੱਸਐੱਚ-16 ਦੇ ਮੁਰਦਾ ਘਰ 'ਚ ਰੱਖਵਾ ਦਿੱਤਾ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।ਜਾਣਕਾਰੀ ਮੁਤਾਬਿਕ, ਸ਼ੁੱਕਰਵਾਰ ਸਵੇਰੇ ਸੀਆਰਪੀਐੱਫ ਦੀ ਮਹਿਲਾ ਜਵਾਨ ਲੇਕ 'ਚ ਰੋਇੰਗ ਕਰ ਰਹੀ ਸੀ।

ਸੰਬੰਧਿਤ ਖ਼ਬਰਾਂ

ਇਸੇ ਦੌਰਾਨ ਉਸ ਦੀ ਨਜ਼ਰ ਲਾਸ਼ 'ਤੇ ਪਈ। ਇਸ ਤੋਂ ਬਾਅਦ ਪੁਲਿਸ ਕੰਟਰੋਲ ਰੂਮ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਜੀਐੱਮਐੱਸਐੱਚ-16 'ਚ ਪਹੁੰਚਾਇਆ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਵਿਅਕਤੀ ਦੀ ਉਮਰ ਕਰੀਬ 40 ਸਾਲ ਹੈ। ਲਾਸ਼ ਦੀ ਹਾਲਤ ਦੇਖ ਕੇ ਲੱਗ ਰਿਹੈ ਕਿ ਵਿਅਕਤੀ ਦੀ ਮੌਤ ਕਰੀਬ ਤਿੰਨ-ਚਾਰ ਦਿਨ ਪਹਿਲਾਂ ਹੋ ਚੁੱਕੀ ਹੈ। ਫਿਲਹਾਲ ਪੁਲਿਸ ਨੂੰ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!