|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਇਕ ਘਰ 'ਚੋਂ ਬਰਾਮਦ ਹੋਇਆ 4 ਲੋਕਾਂ ਦੀਆਂ ਲਾਸ਼ਾਂ

ਵੈੱਬ ਡੈਸਕ (ਵਿਕਰਮ ਸਹਿਜਪਲਾ) : ਐਤਵਾਰ ਨੂੰ ਮਾਰਕਹਮ ਦੇ ਇਕ ਘਰ 'ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ ਤੇ ਇਸ ਸਬੰਧੀ ਇਕ 20 ਸਾਲਾ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਐਤਵਾਰ ਦੁਪਹਿਰੇ 3 ਵਜੇ ਫੋਨ ਕਰਕੇ ਕੈਸਟਲੇਮੋਰ ਐਵੇਨਿਊ ਤੇ ਮਿਨਗੇ ਐਵੇਨਿਊ ਦੇ ਕੋਲ ਬੁਲਾਇਆ ਗਿਆ, ਜਦ ਪੁਲਸ ਘਟਨਾ ਵਾਲੀ ਥਾਂ 'ਤੇ ਪੁੱਜ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਲਾ) : ਐਤਵਾਰ ਨੂੰ ਮਾਰਕਹਮ ਦੇ ਇਕ ਘਰ 'ਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ ਤੇ ਇਸ ਸਬੰਧੀ ਇਕ 20 ਸਾਲਾ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਐਤਵਾਰ ਦੁਪਹਿਰੇ 3 ਵਜੇ ਫੋਨ ਕਰਕੇ ਕੈਸਟਲੇਮੋਰ ਐਵੇਨਿਊ ਤੇ ਮਿਨਗੇ ਐਵੇਨਿਊ ਦੇ ਕੋਲ ਬੁਲਾਇਆ ਗਿਆ, ਜਦ ਪੁਲਸ ਘਟਨਾ ਵਾਲੀ ਥਾਂ 'ਤੇ ਪੁੱਜੀ ਤਾਂ ਉਨ੍ਹਾਂ ਨੂੰ ਘਰ ਦੇ ਦਰਵਾਜ਼ੇ 'ਤੇ ਇਕ ਵਿਅਕਤੀ ਮਿਲਿਆ, ਜਿਸ ਨੂੰ ਹਿਰਾਸਤ ਲਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਹਾਲਾਂਕਿ ਸ਼ੱਕੀ ਵਿਅਕਤੀ 'ਤੇ ਅਜੇ ਕੋਈ ਚਾਰਜ ਨਹੀਂ ਲਾਇਆ ਗਿਆ ਹੈ। ਪੁਲਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਨਾਲ ਸੰਪਰਕ ਕਰ ਸਕਦਾ ਹੈ। ਅਜੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਕਿਹਾ ਕਿ ਸਾਡੇ ਕੋਲ ਇਕ ਸ਼ੱਕੀ ਹਿਰਾਸਤ 'ਚ ਹੈ ਤੇ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!