ਜਲੰਧਰ – ਮਿੱਠਾਪੁਰ ਦੇ ਪੰਜਾਬੀ ਬਾਗ 'ਚ ਘਰਾਂ ਵਿਚ ਕੁੱਕ ਦਾ ਕੰਮ ਕਰਨ ਵਾਲੇ ਨੌਜਵਾਨ ਨੇ ਪਤਨੀ ਨਾਲ ਚੱਲ ਰਹੀ ਅਣਬਣ ਤੋਂ ਪ੍ਰੇਸ਼ਾਨ ਹੋ ਕੇ ਫਾਹ ਲੈ ਲਿਆ। ਥਾਣਾ ਨੰ. 7 ਦੇ ਇੰਚਾਰਜ ਨਵੀਨ ਪਾਲ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਬੋਧ ਸਿੰਘ (27) ਪੁੱਤਰ ਸਤਨਰਾਇਣ ਸਿੰਘ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਜਾਂਚ ਵਿਚ ਪਤਾ ਲੱਗਾ ਕਿ ਸੁਬੋਧ ਟੀ. ਬੀ. ਦਾ ਪੀੜਤ ਸੀ ਅਤੇ ਪਤਨੀ ਨਾਲ ਵੀ ਕੁੱਝ ਸਮੇਂ ਤੋਂ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ। ਰਾਤ ਨੂੰ ਉਹ ਖਾਣਾ ਖਾ ਕੇ ਆਪਣੇ ਕਮਰੇ ਵਿਚ ਸੌਂ ਗਿਆ। ਜਦੋਂ ਸਵੇਰ ਬਾਹਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੇ ਵੇਖਿਆ ਕਿ ਸੁਬੋਧ ਦੀ ਲਾਸ਼ ਕਮਰੇ ਵਿਚ ਫਾਹ ਨਾਲ ਲਟਕ ਰਹੀ ਸੀ। ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ, ਜਿਸ ਕਾਰਣ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਸੰਬੰਧਿਤ ਖ਼ਬਰਾਂ
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






