|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਬੀਚ ‘ਤੇ ਕੈਨੇਡਾ ਡੇਅ ਮਨਾਉਂਦੇ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਹੋਈ ਮੌਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਤੋਂ ਇਕ ਦੁਖਦ ਖਬਰ ਸਾਹਮਣੇ ਆਈ ਹੈ। ਮੋਹਾਲੀ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਕਾਰਬੋ ਵਿਖੇ ਸਮੁੰਦਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਰੁਪੇਸ਼ ਨਰੂਲਾ ਵਜੋਂ ਹੋਈ ਹੈ , ਜੋ ਮੋਹਾਲੀ ਦਾ ਰਹਿਣ ਵਾਲਾ ਹੈ। ਉਹ ਕੈਨੇਡਾ ਦੇ ਸ਼ਹਿਰ ਸਕਾਰਬੋ ‘ਚ ਸਥਿਤ ਇੱਕ ਬੀਚ ‘ਤੇ ਕੈਨੇਡਾ ਦਿਵਸ ਮਨਾਉਣ ਲਈ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਤੋਂ ਇਕ ਦੁਖਦ ਖਬਰ ਸਾਹਮਣੇ ਆਈ ਹੈ। ਮੋਹਾਲੀ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਕਾਰਬੋ ਵਿਖੇ ਸਮੁੰਦਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਰੁਪੇਸ਼ ਨਰੂਲਾ ਵਜੋਂ ਹੋਈ ਹੈ , ਜੋ ਮੋਹਾਲੀ ਦਾ ਰਹਿਣ ਵਾਲਾ ਹੈ। ਉਹ ਕੈਨੇਡਾ ਦੇ ਸ਼ਹਿਰ ਸਕਾਰਬੋ ‘ਚ ਸਥਿਤ ਇੱਕ ਬੀਚ ‘ਤੇ ਕੈਨੇਡਾ ਦਿਵਸ ਮਨਾਉਣ ਲਈ ਗਿਆ ਸੀ ਅਤੇ ਸਮੁੰਦਰ ਵਿਚ ਡੁੱਬਣ ਕਾਰਨ ਉਸਦੀ ਮੌਤ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਰੁਪੇਸ਼ ਦਾ ਵਿਆਹ ਮਾਰਚ ਮਹੀਨੇ ਵਿਚ ਹੋਇਆ ਸੀ, ਜਿਸ ਤੋਂ ਬਾਅਦ ਉਹ 20 ਜੂਨ ਨੂੰ ਵਾਪਸ ਕੈਨੇਡਾ ਚਲਾ ਗਿਆ। ਉਸ ਦੀ ਪਤਨੀ ਨੇ ਅਗਲੇ ਮਹੀਨੇ ਉਸ ਕੋਲ ਜਾਣਾ ਸੀ ਪਰ ਅਜਿਹਾ ਹੋ ਨਹੀਂ ਸਕਿਆ। ਰੁਪੇਸ਼ ਦੇ ਪਿਤਾ ਪਵਨ ਨਰੂਲਾ ਦਾ ਇਥੇ ਸੋਹਾਣਾ ਵਿਖੇ ਨਰੂਲਾ ਟੈਂਟ ਸਟੋਰ ਸੀ, ਜਿਨ੍ਹਾਂ ਦਾ ਕਿ ਪਹਿਲਾਂ ਹੀ ਦੇਹਾਂਤ ਹੋ ਚੁੱਕਿਆ ਹੈ। ਜਦੋਂ ਮ੍ਰਿਤਕ ਨੌਜਵਾਨ ਰੁਪੇਸ਼ ਨਰੂਲਾ ਦੇ ਮੌਤ ਦੀ ਖ਼ਬਰ ਮੰਗਲਵਾਰ ਦੁਪਹਿਰ ਵੇਲੇ ਪਰਿਵਾਰ ਨੂੰ ਮਿਲੀ ਤਾਂ ਉਸ ਤੋਂ ਬਾਅਦ ਉਸ ਦੇ 7 ਫ਼ੇਜ਼ ਸਥਿਤ ਘਰ ਵਿਚ ਮਾਤਮ ਛਾਅ ਗਿਆ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!