|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਇਕ ਤਾਜ਼ਾ ਮਾਮਲਾ ਮਲੇਸ਼ੀਆ ਤੋਂ ਸਾਹਮਣੇ ਆਇਆ ਹੈ, ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਕਾਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਕਿਸ਼ਨਗੜ੍ਹ ਨਾਲ ਸਬੰਧ ਰੱਖਦਾ ਸੀ। ਮਿਲੀ ਜਾਣਕਾਰੀ ਮੁਤਾਬਕ ਦੋ ਭਰਾਵਾਂ ‘ਚੋਂ ਛੋਟੇ ਭਰਾ ਨੌਜਵਾਨ ਬਲਕਾਰ ਸਿੰਘ ਨੇ 8 ਮਹੀਨੇ ਪਹਿਲਾਂ ਘਰ ਦੇ ਹਾਲਾਤ ਸੁਧਾਰਨ ਲਈ ਵਿਦੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਇਕ ਤਾਜ਼ਾ ਮਾਮਲਾ ਮਲੇਸ਼ੀਆ ਤੋਂ ਸਾਹਮਣੇ ਆਇਆ ਹੈ, ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਕਾਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਕਿਸ਼ਨਗੜ੍ਹ ਨਾਲ ਸਬੰਧ ਰੱਖਦਾ ਸੀ। ਮਿਲੀ ਜਾਣਕਾਰੀ ਮੁਤਾਬਕ ਦੋ ਭਰਾਵਾਂ ‘ਚੋਂ ਛੋਟੇ ਭਰਾ ਨੌਜਵਾਨ ਬਲਕਾਰ ਸਿੰਘ ਨੇ 8 ਮਹੀਨੇ ਪਹਿਲਾਂ ਘਰ ਦੇ ਹਾਲਾਤ ਸੁਧਾਰਨ ਲਈ ਵਿਦੇਸ਼ੀ ਧਰਤੀ ਮਲੇਸ਼ੀਆ ਜਾ ਕੇ ਮਿਹਨਤ ਮਜ਼ਦੂਰੀ ਸ਼ੁਰੂ ਕੀਤੀ।

ਸੰਬੰਧਿਤ ਖ਼ਬਰਾਂ

ਕਈ ਮਹੀਨੇ ਤੋਂ ਬਾਅਦ ਫਰਵਰੀ ਮਹੀਨੇ ‘ਚ ਘਰ ਵਾਪਸ ਪਰਤਿਆ ਤੇ ਮਹੀਨਾ ਭਰ ਮਾਂ-ਬਾਪ ਕੋਲ ਗੁਜ਼ਾਰ ਕੇ 9 ਮਾਰਚ ਨੂੰ ਹੀ ਵਾਪਸ ਮਲੇਸ਼ੀਆ ਪਰਤਿਆ ਸੀ ਕਿ ਗਿਆਰਾਂ ਮਾਰਚ ਨੂੰ ਉਸ ਦੀ ਲਾਸ਼ ਮਲੇਸ਼ੀਆ ਵਾਲੇ ਘਰ ਵਿਖੇ ਮਿਲੀ ਸੀ। ਹਾਲਾਂਕਿ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬਲਕਾਰ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!