|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਦੇ ਸਾਬਕਾ DGP ਮੁਸਤਫ਼ਾ ਦੇ ਪੁੱਤਰ ਦੀ ਮੌਤ, ਪਰਿਵਾਰ 'ਚ ਸੋਗ ਦੀ ਲਹਿਰ

ਚੰਡੀਗੜ੍ਹ (ਪਾਇਲ): ਤੁਹਾਨੂੰ ਦੱਸ ਦਇਏ ਕਿ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਅਤੇ ਕਾਂਗਰਸ ਪਾਰਟੀ ਦੀ ਸਰਕਾਰ 'ਚ ਕੈਬਨਿਟ ਮੰਤਰੀ ਰਹਿ ਚੁੱਕੇ ਰਜ਼ੀਆ ਸੁਲਤਾਨ ਦੇ ਪੁੱਤਰ ਅਕੀਲ ਅਖਤਰ ਦਾ ਅਚਾਨਕ ਦਿਹਾਂਤ ਹੋ ਗਿਆ।

NRI Post Desk · 408 ਦਿਨ ਪਹਿਲਾਂ · ਅੱਪਡੇਟ 408 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ ਸਾਬਕਾ DGP ਮੁਸਤਫ਼ਾ ਦੇ ਪੁੱਤਰ ਦੀ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
📷 NRI Post Desk

ਚੰਡੀਗੜ੍ਹ (ਪਾਇਲ): ਤੁਹਾਨੂੰ ਦੱਸ ਦਇਏ ਕਿ ਡਾਇਰੈਕਟਰ ਜਨਰਲ ਮੁਹੰਮਦ ਮੁਸਤਫਾ ਅਤੇ ਕਾਂਗਰਸ ਪਾਰਟੀ ਦੀ ਸਰਕਾਰ 'ਚ ਕੈਬਨਿਟ ਮੰਤਰੀ ਰਹਿ ਚੁੱਕੇ ਰਜ਼ੀਆ ਸੁਲਤਾਨ ਦੇ ਪੁੱਤਰ ਅਕੀਲ ਅਖਤਰ ਦਾ ਅਚਾਨਕ ਦਿਹਾਂਤ ਹੋ ਗਿਆ।

ਸੰਬੰਧਿਤ ਖ਼ਬਰਾਂ

ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਉਹਨਾਂ ਦੇ ਨਿਵਾਸ ਸਥਾਨ 'ਤੇ ਹੋ ਗਈ। ਇਸ ਦੇ ਨਾਲ ਹੀ ਉਸਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਹਰਦਾ ਖੇੜੀ ਯੂਪੀ ਦੇ ਸਹਾਰਨਪੁਰ 'ਚ ਕੀਤਾ ਜਾਵੇਗਾ। ਅਕੀਲ ਦੀ ਅਚਾਨਕ ਮੌਤ ਕਿਵੇਂ ਹੋਈ, ਇਸ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਲੇਕਿਨ ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਇੱਥੇ ਦੱਸਣਯੋਗ ਹੈ ਕਿ ਅਕੀਲ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ। ਜਿਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਅਣਅਧਿਕਾਰਤ ਤੌਰ 'ਤੇ ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਓਵਰਡੋਜ਼ ਦਾ ਹੈ। ਖੁਦਕੁਸ਼ੀ ਨੋਟ ਬਾਰੇ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਵੀਡੀਓ ਬਾਰੇ ਗੱਲ ਸਾਹਮਣੇ ਨਹੀਂ ਆਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!