|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਇੱਥੋ ਦੇ ਸੂਬੇ ਇੰਡੀਆਨਾ ਵਿੱਚ 2 ਪੰਜਾਬੀ ਨੌਜਵਾਨਾਂ ਦੀ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਇਹ ਦੋਵੇਂ ਇੰਡੀਆਨਾਪੋਲਿਸ ਦੇ ਉੱਪ-ਨਗਰ ਫ਼ਿਸ਼ਰਜ਼ ਸਿਟੀ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਤੇਜ਼-ਰਫ਼ਤਾਰ ਕਾਰ ਇੱਕ ਰੁੱਖ ਨਾਲ ਟਕਰਾ ਗਈ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦੀ ਸ਼ਨਾਖਤ 19 ਸਾਲਾ ਵਰੁਣਦੀਪ ਸਿੰਘ ਵੜਿੰਗ ਤੇ 22

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਇੱਥੋ ਦੇ ਸੂਬੇ ਇੰਡੀਆਨਾ ਵਿੱਚ 2 ਪੰਜਾਬੀ ਨੌਜਵਾਨਾਂ ਦੀ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਇਹ ਦੋਵੇਂ ਇੰਡੀਆਨਾਪੋਲਿਸ ਦੇ ਉੱਪ-ਨਗਰ ਫ਼ਿਸ਼ਰਜ਼ ਸਿਟੀ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਤੇਜ਼-ਰਫ਼ਤਾਰ ਕਾਰ ਇੱਕ ਰੁੱਖ ਨਾਲ ਟਕਰਾ ਗਈ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦੀ ਸ਼ਨਾਖਤ 19 ਸਾਲਾ ਵਰੁਣਦੀਪ ਸਿੰਘ ਵੜਿੰਗ ਤੇ 22 ਸਾਲਾ ਦਵਨੀਤ ਸਿੰਘ ਚਾਹਲ ਵਜੋਂ ਹੋਈ।

ਸੰਬੰਧਿਤ ਖ਼ਬਰਾਂ

ਇਹ ਹਾਦਸਾ ਬੀਤੇ ਦਿਨ ਬੁੱਧਵਾਰ ਨੂੰ ਵਾਪਰਿਆ। ਹਾਦਸੇ ਵਿੱਚ 20 ਸਾਲਾ ਨੌਜਵਾਨ ਗੁਰਜੋਤ ਸਿੰਘ ਸੰਧੂ ਜਖ਼ਮੀ ਹੋਇਆ ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਸਥਾਨਕ ਮੀਡੀਆ ਨੇ ਇਸ ਖ਼ਬਰ ਦੀ ਪ੍ਰਮੁਖਤਾ ਨਾਲ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਕ ਦਵਨੀਤ ਕਾਰ ਚਲਾ ਰਿਹਾ ਸੀ ਤੇ ਉਸ ਨੇ ਸੀਟ-ਬੈਲਟ ਨਹੀਂ ਲਾਈ ਹੋਈ ਸੀ। ਹਾਦਸੇ ਦੀ ਜਾਂਚ ਚੱਲ ਰਹੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!