|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰਕਾਰੀ ਹਸਪਤਾਲ 'ਚ ਜਣੇਪੇ ਦੌਰਾਨ ਔਰਤ ਤੇ ਬੱਚੇ ਦੀ ਮੌਤ,ਹਸਪਤਾਲ 'ਚ ਹੰਗਾਮਾ

ਪਟਿਆਲਾ : ਸਰਕਾਰੀ ਰਜਿੰਦਰਾ ਹਸਪਤਾਲ 'ਚ ਜਣੇਪੇ ਦੌਰਾਨ ਔਰਤ ਤੇ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਬੀਤੀ ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਹਸਪਤਾਲ 'ਚ ਹੰਗਾਮਾ ਵੀ ਕੀਤਾ ਗਿਆ। ਦੂਸਰੇ ਪਾਸੇ ਹਸਪਤਾਲ ਪ੍ਰਸਾਸ਼ਨ ਅਨੁਸਾਰ ਜਦੋਂ ਗਰਭਵਤੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ : ਸਰਕਾਰੀ ਰਜਿੰਦਰਾ ਹਸਪਤਾਲ 'ਚ ਜਣੇਪੇ ਦੌਰਾਨ ਔਰਤ ਤੇ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਬੀਤੀ ਦੇਰ ਰਾਤ ਵਾਪਰੀ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਹਸਪਤਾਲ 'ਚ ਹੰਗਾਮਾ ਵੀ ਕੀਤਾ ਗਿਆ। ਦੂਸਰੇ ਪਾਸੇ ਹਸਪਤਾਲ ਪ੍ਰਸਾਸ਼ਨ ਅਨੁਸਾਰ ਜਦੋਂ ਗਰਭਵਤੀ ਔਰਤ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਸ ਦੀ ਹਾਲਤ ਪਹਿਲਾਂ ਹੀ ਖਰਾਬ ਸੀ, ਇਸ ਬਾਰੇ ਪਰਿਵਾਰ ਨੂੰ ਵੀ ਦੱਸਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਮ੍ਰਿਤਕਾ ਪਰਮਿੰਦਰ ਕੌਰ ਵਾਸੀ ਪਿੰਡ ਉਗੋਕੇ ਬਰਨਾਲਾ ਦੇ ਪਰਿਵਾਰ ਨੇ ਦੱਸਿਆ ਕਿ ਪਰਮਿੰਦਰ ਨੂੰ ਜਣੇਪੇ ਲਈ ਸਰਕਾਰੀ ਰਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਸੀ। ਦੋਸ਼ ਹੈ ਕਿ ਅਪ੍ਰੇਸ਼ਨ ਦੌਰਾਨ ਰਾਤ ਸਮੇਂ ਪਰਮਿੰਦਰ ਕੌਰ ਤੇ ਉਸ ਦੇ ਪੇਟ ਵਿਚ ਪਲ਼ ਰਹੇ ਬੱਚੇ ਦੀ ਮੌਤ ਹੋਈ ਤੇ ਇਹ ਘਟਨਾ ਡਾਕਟਰਾਂ ਦੀ ਲਾਪਰਵਾਹੀ ਕਾਰਨ ਵਾਪਰੀ ਹੈ।

ਇਸ ਸਬੰਧੀ ਮੈਡੀਕਲ ਸੁਪਰਡੈਂਟ ਡਾ. ਰਾਜਨ ਸਿੰਗਲਾ ਨੇ ਕਿਹਾ ਕਿ ਪਰਿਵਾਰ ਵਲੋਂ ਲਗਾਏ ਜਾ ਰਹੇ ਦੋਸ਼ ਝੂਠੇ ਹਨ। ਗਰਭਵਤੀ ਔਰਤ ਤੇ ਉਸ ਦੇ ਬੱਚੇ ਦੀ ਹਾਲਤ ਪਹਿਲਾਂ ਹੀ ਗੰਭੀਰ ਸੀ। ਪਰਿਵਾਰ ਨੂੰ ਵੀ ਇਸ ਬਾਰੇ ਪਤਾ ਸੀ। ਮੌਤ ਹੋਣ ਦਾ ਕਾਰਨ ਡਾਕਟਰਾਂ ਦੀ ਲਾਪਰਵਾਹੀ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!