|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੱਥੂਵਾਲਾ ਗਰਬੀ ਵਿਖੇ ਨਜ਼ਦੀਕੀ ਪਿੰਡ ਭਲੂਰ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਹੋ ਕੇ ਜ਼ਹਿਰੀਲੀ ਸਪਰੇਅ ਪੀ ਕੇ ਜ਼ਿੰਦਗੀ ਖ਼ਤਮ ਕਰ ਲੈਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਰਣਜੀਤ ਸਿੰਘ ਘੁਮਾਣ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਉਮਰ ਕਰੀਬ 45 ਸਾਲ ਵਜੋਂ ਹੋਈ ਹੈ।

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੱਥੂਵਾਲਾ ਗਰਬੀ ਵਿਖੇ ਨਜ਼ਦੀਕੀ ਪਿੰਡ ਭਲੂਰ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਹੋ ਕੇ ਜ਼ਹਿਰੀਲੀ ਸਪਰੇਅ ਪੀ ਕੇ ਜ਼ਿੰਦਗੀ ਖ਼ਤਮ ਕਰ ਲੈਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਰਣਜੀਤ ਸਿੰਘ ਘੁਮਾਣ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਉਮਰ ਕਰੀਬ 45 ਸਾਲ ਵਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਕਿਸਾਨ ਰਣਜੀਤ ਦੇ ਭਰਾ ਗੁਰਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਉਸ ਦੇ ਭਰਾ ਦੇ ਸਿਰ ’ਤੇ ਬੈਂਕ ਅਤੇ ਆੜ੍ਹਤੀਆ ਦਾ ਬਹੁਤ ਕਰਜ਼ਾ ਸੀ, ਜਿਸ ਕਾਰਣ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਕਰ ਕੇ ਉਸ ਨੇ ਆਪਣੇ ਘਰ ਹੀ ਜ਼ਹਿਰੀਲੀ ਦਵਾਈ ਪੀ ਲਈ। ਇਸ ਗੱਲ ਦਾ ਪਤਾ ਲੱਗਣ ’ਤੇ ਉਸ ਨੂੰ ਸਿਵਲ ਹਸਪਤਾਲ ਇਲਾਜ ਵਾਸਤੇ ਲਿਜਾਇਆ ਗਿਆ ਪਰ ਰਸਤੇ ਵਿਚ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਣਜੀਤ ਸਿੰਘ ਨੇ ਕਿਸਾਨੀ ਸੰਘਰਸ਼ ਦੌਰਾਨ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!