|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਪੁਲਿਸ ਕਮਿਸ਼ਨਰ ਨੇ ਜਾਰੀ ਕੀਤੇ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਦੀ ਗ੍ਰਿਫਤਾਰੀ ਦੇ ਹੁਕਮ

ਨਵੀਂ ਦਿੱਲੀ (ਦੇਵ ਇੰਦਰਜੀਤ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟ੍ਰੈਕਟਰ ਪਰੇਡ ’ਚ ਹੋਈ ਹਿੰਸਾ ’ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੋਹਾਂ ਦੀ ਅਹਿਮ ਭੂਮਿਕਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ’ਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਦੀਪ ਸਿੱਧੂ ’ਤੇ ਦੋਸ਼ ਲਾਇਆ ਹ

NRI Post Desk · 2127 ਦਿਨ ਪਹਿਲਾਂ · ਅੱਪਡੇਟ 2127 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਪੁਲਿਸ ਕਮਿਸ਼ਨਰ ਨੇ ਜਾਰੀ ਕੀਤੇ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਦੀ ਗ੍ਰਿਫਤਾਰੀ ਦੇ ਹੁਕਮ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟ੍ਰੈਕਟਰ ਪਰੇਡ ’ਚ ਹੋਈ ਹਿੰਸਾ ’ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੋਹਾਂ ਦੀ ਅਹਿਮ ਭੂਮਿਕਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ’ਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਦੀਪ ਸਿੱਧੂ ’ਤੇ ਦੋਸ਼ ਲਾਇਆ ਹੈ।

ਸੰਬੰਧਿਤ ਖ਼ਬਰਾਂ

ਓਧਰ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ ’ਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਹੁਣ ਭਾਰਤੀ ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਹੋ ਗਏ ਹਨ। ਕਿਸਾਨ ਜਥੇਬੰਦੀਆਂ ਨੇ ਵੀ ਦੋਸ਼ ਲਾਇਆ ਹੈ ਕਿ ਦੀਪ ਸਿੱਧੂ ਨੇ ਕਿਸਾਨਾਂ ਨੂੰ ਭੜਕਾਇਆ ਅਤੇ ਆਊਟਰ ਰਿੰਗ ਰੋਡ ਤੋਂ ਲਾਲ ਕਿਲ੍ਹੇ ਤੱਕ ਲੈ ਗਏ। ਇਸ ਤੋਂ ਇਲਾਵਾ ਲੱਖਾ ਸਿਧਾਣਾ ’ਤੇ ਵੀ ਟਰੈਕਟਰ ਪਰੇਡ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਦੀਪ ਅਤੇ ਲੱਖਾ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦ ਨੂੰ ਬੇਗੁਨਾਹ ਦੱਸ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!