|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦੀਪ ਸਿੱਧੂ ਦੀ ਜਮਾਨਤ ਤੇ ਫੈਸਲਾ 12 April ਤੱਕ ਮੁਲਤਵੀ

ਨਵੀਂ ਦਿੱਲੀ(ਦੇਵ ਇੰਦਰਜੀਤ) : ਕਿਸਾਨ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਨੂੰ ਲੈ ਕੇ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਦਿੱਲੀ ਕੋਰਟ 'ਚ ਸਫਾਈ ਦਿੱਤੀ ਹੈ। ਲਾਲ ਕਿਲ੍ਹਾ ਹਿੰਸਾ 'ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ ਕੋਰਟ 'ਚ ਕਿਹਾ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਹੈ, ਜਿਸ ਤੋਂ ਪਤਾ ਲੱਗ ਸਕੇ

NRI Post Desk · 2058 ਦਿਨ ਪਹਿਲਾਂ · ਅੱਪਡੇਟ 2058 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੀਪ ਸਿੱਧੂ ਦੀ ਜਮਾਨਤ ਤੇ ਫੈਸਲਾ 12 April ਤੱਕ ਮੁਲਤਵੀ
📷 NRI Post Desk

ਨਵੀਂ ਦਿੱਲੀ(ਦੇਵ ਇੰਦਰਜੀਤ) : ਕਿਸਾਨ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਨੂੰ ਲੈ ਕੇ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਦਿੱਲੀ ਕੋਰਟ 'ਚ ਸਫਾਈ ਦਿੱਤੀ ਹੈ। ਲਾਲ ਕਿਲ੍ਹਾ ਹਿੰਸਾ 'ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ ਕੋਰਟ 'ਚ ਕਿਹਾ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਹੈ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਹਿੰਸਾ ਲਈ ਲੋਕਾਂ ਨੂੰ ਭੜਕਾਇਆ। ਉਸ ਨੇ ਇਹ ਵੀ ਕਿਹਾ ਕਿ ਕਿਸਾਨ ਟਰੈਕਟਰ ਪਰੇਡ ਲਈ ਕਿਸਾਨ ਆਗੂਆਂ ਵੱਲੋਂ ਅਪੀਲ ਕੀਤੀ ਗਈ ਸੀ। ਦੀਪ ਸਿੱਧੂ ਤਾਂ ਕਿਸਾਨ ਯੂਨੀਅਨ ਦਾ ਮੈਂਬਰ ਨਹੀਂ ਹੈ।

ਸੰਬੰਧਿਤ ਖ਼ਬਰਾਂ

ਦੀਪ ਨੇ ਲਾਲ ਕਿਲ੍ਹੇ 'ਚ ਜਾਣ ਲਈ ਕੋਈ ਕਾਲ ਵੀ ਨਹੀਂ ਕੀਤੀ। ਕੋਰਟ ਦੇ ਸਾਹਮਣੇ ਦੀਪ ਸਿੱਧੂ ਨੇ ਆਪਣੇ ਵਕੀਲ ਰਾਹੀਂ ਕਿਹਾ ਕਿ ਉਸ ਨੇ ਦਿੱਲੀ 'ਚ ਹਿੰਸਾ ਦਾ ਇਕ ਵੀ ਕੰਮ ਨਹੀਂ ਕੀਤਾ ਹੈ। ਹਿੰਸਾ ਭੜਕਾਉਣ ਤੋਂ ਪਹਿਲਾਂ ਹੀ ਉਹ ਅੰਦੋਲਨ ਤੋਂ ਵੱਖ ਹੋ ਗਿਆ ਸੀ। ਦੀਪ ਸਿੱਧੂ ਦੀ ਜ਼ਮਾਨਤ 'ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!