|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦੀਪ ਸਿੱਧੂ ਦੀ ਸੁਣਵਾਈ ਪਟੀਸ਼ਨ ਟਲੀ

ਦਿੱਲੀ,(ਦੇਵ ਇੰਦਰਜੀਤ) :ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਦਿੱਲੀ ਦੀ ਇਕ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।ਖੇਤੀ ਕਾਨੂੰਨਾਂ ਦੇ ਵਿਰੋਧ 'ਚ 26 ਜਨਵਰੀ ਨੂੰ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹਿੰਸਾ, ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਤੇ ਹੁੱਲੜਬਾਜ਼ੀ 'ਚ ਸ਼ਾਮਲ ਰਹੇ ਪੰਜਾਬੀ ਅਦ

NRI Post Desk · 2066 ਦਿਨ ਪਹਿਲਾਂ · ਅੱਪਡੇਟ 2066 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੀਪ ਸਿੱਧੂ ਦੀ ਸੁਣਵਾਈ ਪਟੀਸ਼ਨ ਟਲੀ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਦਿੱਲੀ ਦੀ ਇਕ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।ਖੇਤੀ ਕਾਨੂੰਨਾਂ ਦੇ ਵਿਰੋਧ 'ਚ 26 ਜਨਵਰੀ ਨੂੰ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹਿੰਸਾ, ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਤੇ ਹੁੱਲੜਬਾਜ਼ੀ 'ਚ ਸ਼ਾਮਲ ਰਹੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ, ਜਿਸ 'ਤੇ ਅੱਜ ਤੀਸ ਹਜ਼ਾਰ ਕੋਰਟ 'ਚ 2 ਵਜੇ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਕੋਰਟ ਨੇ ਦਿੱਲੀ ਪੁਲਿਸ ਨੂੰ ਜਲਦ ਤੋਂ ਜਲਦ ਜਵਾਬ ਦਾਖਲ ਕਰਨ ਨੂੰ ਕਿਹਾ।

ਸੰਬੰਧਿਤ ਖ਼ਬਰਾਂ

ਜੱਜ ਅੱਜ ਦੁਪਹਿਰ 2 ਵਜੇ ਇਸ ਮਾਮਲੇ ਦੀ ਸੁਣਵਾਈ ਕਰ ਕੇ ਇਹ ਤੈਅ ਕਰਨਗੇ ਕਿ ਇਸ ਮਾਮਲੇ ਦੀ ਸੁਣਵਾਈ ਅੱਗੇ ਕਿਹੜੀ ਅਦਾਲਤ ਕਰੇਗੀ। ਕੋਰਟ ਨੂੰ ਦੱਸਿਆ ਕਿ ਮਾਮਲੇ 'ਚ ਹੁਣ ਤਕ 7 ਮੁਲਜ਼ਮਾਂ ਨੂੰ ASJ ਚਾਰੂ ਅਗਰਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।

ਦੱਸ ਦੇਈਏ ਕਿ ਅਦਾਕਾਰ ਤੇ ਗਾਇਕ ਦੀਪ ਸਿੱਧੂ ਤੇ ਹੁੱਲੜਬਾਜ਼ੀਆਂ ਨੂੰ ਹਿੰਸਾ ਲਈ ਭੜਕਾਉਣ ਦਾ ਦੋਸ਼ ਹੈ। ਸਿੱਧੂ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ 8 ਫਰਵਰੀ ਨੂੰ ਹਰਿਆਣਾ 'ਚ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਉਹ 50 ਦਿਨਾਂ ਤੋਂ ਪੁਲਿਸ ਕਸਟਡੀ 'ਚ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!