|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਵਿਦਿਆਰਥੀਆਂ ਦੇ ਸਮਰਥਨ 'ਚ JNU ਪੋਹੁੰਚੀ ਦੀਪਿਕਾ ਪਾਦੁਕੋਣ

ਨਵੀਂ ਦਿੱਲੀ (Nri Media) : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿਖੇ ਹੋਈ ਹਿੰਸਾ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਵਿਦਿਆਰਥੀਆਂ ਦੇ ਸਮਰਥਨ ਵਿੱਚ ਯੂਨੀਵਰਸਿਟੀ ਪਹੁੰਚੀ ਹੈ। ਇੱਕ ਦਿਨ ਪਹਿਲਾਂ ਮੁੰਬਈ ਦੇ ਕਾਰਟਰ ਰੋਡ ਵਿੱਚ ਬਾਲੀਵੁੱਡ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਦੀਪਿਕਾ ਪਾਦੁਕੋਣ ਦਿੱਲੀ ਵਿੱਚ ਜੇਐੱਨਯੂ ਗਈ ਅਤੇ ਵਿਦਿਆਰਥੀਆਂ ਦਾ ਸਮਰਥਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Nri Media) : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿਖੇ ਹੋਈ ਹਿੰਸਾ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਵਿਦਿਆਰਥੀਆਂ ਦੇ ਸਮਰਥਨ ਵਿੱਚ ਯੂਨੀਵਰਸਿਟੀ ਪਹੁੰਚੀ ਹੈ। ਇੱਕ ਦਿਨ ਪਹਿਲਾਂ ਮੁੰਬਈ ਦੇ ਕਾਰਟਰ ਰੋਡ ਵਿੱਚ ਬਾਲੀਵੁੱਡ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਦੀਪਿਕਾ ਪਾਦੁਕੋਣ ਦਿੱਲੀ ਵਿੱਚ ਜੇਐੱਨਯੂ ਗਈ ਅਤੇ ਵਿਦਿਆਰਥੀਆਂ ਦਾ ਸਮਰਥਨ ਕੀਤਾ। ਇਸ ਮੌਕੇ ਜੇਐਨਯੂ ਦੇ ਸਾਬਕਾ ਵਿਦਿਆਰਥੀ ਐਸੋਸੀਏਸ਼ਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਵੀ ਮੌਜੂਦ ਹਨ।

ਸੰਬੰਧਿਤ ਖ਼ਬਰਾਂ

ਦੀਪਿਕਾ ਪਾਦੁਕੋਣ ਦੇ ਸਾਹਮਣੇ ਵਿਦਿਆਰਥੀਆਂ ਨੇ ਨਾਅਰੇ ਲਗਾਏ। ਦੱਸ ਦੇਈਏ ਕਿ ਦੀਪਿਕਾ ਆਪਣੀ ਫਿਲਮ ਛਪਾਕ ਦੇ ਪ੍ਰਮੋਸ਼ਨ ਦੇ ਸਿਲਸਿਲੇ ਵਿੱਚ ਦੋ ਦਿਨਾਂ ਲਈ ਦਿੱਲੀ ਵਿੱਚ ਮੌਜੂਦ ਸੀ।ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਜੇਐਨਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ 19 ਹੋਰ ਵਿਦਿਆਰਥੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਵਿਦਿਆਰਥੀਆਂ ਵੱਲੋਂ 4 ਜਨਵਰੀ ਨੂੰ ਸਰਵਰ ਰੂਮ ਦੀ ਭੰਨਤੋੜ ਕਰਨ ਅਤੇ ਸੁਰੱਖਿਆ ਗਾਰਡ ‘ਤੇ ਹਮਲਾ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ। ਜੇਐਨਯੂ ਪ੍ਰਸ਼ਾਸਨ ਨੇ 5 ਜਨਵਰੀ ਨੂੰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!