|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮਾਣਹਾਨੀ ਮਾਮਲਾ: ਸਖ਼ਤ ਸੁਰੱਖਿਆ ਹੇਠ ਕੰਗਨਾ ਰਣੌਤ ਬਠਿੰਡਾ ਕੋਰਟ ‘ਚ ਪੇਸ਼!

ਬਠਿੰਡਾ (ਪਾਇਲ): ਦੱਸ ਦਇਏ ਕਿ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਹੋਈ। ਕੇਸ ਦੀ ਸੁਣਵਾਈ ਅਦਾਲਤੀ ਕੰਪਲੈਕਸ ਵਿਚ ਕੋਰਟ ਨੰਬਰ 7 ਵਿੱਚ ਚੱਲ ਰਹੀ ਹੈ। ਅਦਾਕਾਰਾ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਕ

NRI Post Desk · 398 ਦਿਨ ਪਹਿਲਾਂ · ਅੱਪਡੇਟ 398 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਣਹਾਨੀ ਮਾਮਲਾ: ਸਖ਼ਤ ਸੁਰੱਖਿਆ ਹੇਠ ਕੰਗਨਾ ਰਣੌਤ ਬਠਿੰਡਾ ਕੋਰਟ ‘ਚ ਪੇਸ਼!
📷 NRI Post Desk

ਬਠਿੰਡਾ (ਪਾਇਲ): ਦੱਸ ਦਇਏ ਕਿ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਿਰਧ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਹੋਈ। ਕੇਸ ਦੀ ਸੁਣਵਾਈ ਅਦਾਲਤੀ ਕੰਪਲੈਕਸ ਵਿਚ ਕੋਰਟ ਨੰਬਰ 7 ਵਿੱਚ ਚੱਲ ਰਹੀ ਹੈ। ਅਦਾਕਾਰਾ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਕੋਰਟ ਤੱਕ ਲਿਆਂਦਾ ਗਿਆ।

ਸੁਰੱਖਿਆ ਕਾਰਨਾਂ ਕਰਕੇ ਕੋਰਟ ਕੰਪਲੈਕਸ ਦੇ ਅੰਦਰ ਤੇ ਬਾਹਰ ਸਖ਼ਤ ਘੇਰਾਬੰਦੀ ਸੀ। ਸੂਤਰਾਂ ਅਨੁਸਾਰ ਕੰਗਨਾ ਰਣੌਤ ਆਪਣੇ ਵਕੀਲਾਂ ਦੇ ਪੈਨਲ ਨਾਲ ਕੋਰਟ ਵਿਚ ਪੁੱਜੀ। ਅਦਾਕਾਰਾ ਦੀ ਪੇਸ਼ੀ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਅਤੇ ਆਸ-ਪਾਸ ਦੇ ਖੇਤਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉੱਚ ਪੁਲੀਸ ਅਧਿਕਾਰੀ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਜਦਕਿ ਭੀੜ ਇਕੱਠੀ ਹੋਣ ਦੀ ਸੰਭਾਵਨਾ ਕਾਰਨ ਕੋਰਟ ਦੇ ਦਾਖ਼ਲਾ ਦੁਆਰ ’ਤੇ ਸਖ਼ਤ ਪਾਬੰਦੀ ਲਗਾਈ ਗਈ।

ਸੰਬੰਧਿਤ ਖ਼ਬਰਾਂ

ਬਠਿੰਡਾ ਕੋਰਟ ਨੇ ਕੰਗਨਾ ਰਣੌਤ ਨੂੰ ਅੱਜ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਸਖ਼ਤ ਹੁਕਮ ਜਾਰੀ ਕੀਤੇ ਸਨ, ਕਿਉਂਕਿ ਪਿਛਲੀ ਸੁਣਵਾਈ ਦੌਰਾਨ ਵੀ ਅਦਾਕਾਰਾ ਪੇਸ਼ ਨਹੀਂ ਹੋਈ ਸੀ। ਕੰਗਨਾ ਦੇ ਵਕੀਲਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਦੀ ਅਰਜ਼ੀ ਦਿੱਤੀ ਸੀ, ਪਰ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਇਸ ਦਾ ਵਿਰੋਧ ਕੀਤਾ ਸੀ।

ਯਾਦ ਰਹੇ ਕਿ 12 ਸਤੰਬਰ ਨੂੰ ਸੁਪਰੀਮ ਕੋਰਟ ਵੱਲੋਂ ਕੰਗਨਾ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤੇ ਜਾਣ ਮਗਰੋਂ ਬਠਿੰਡਾ ਕੋਰਟ ਵਿਚ ਦਾਇਰ ਕੇਸ ਦੀ ਸੁਣਵਾਈ ਲਈ ਰਾਹ ਪੱਧਰਾ ਹੋ ਗਿਆ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!