|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਘਣੀ ਧੁੰਦ ਕਾਰਨ ਦਿੱਲੀ ਏਅਰਪੋਰਟ ਤੋਂ 46 ਉਡਾਣਾਂ ਡਾਇਵਰਟ

ਨਵੀਂ ਦਿੱਲੀ — ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੇ ਚਲਦਿਆਂ ਉੱਤਰੀ ਭਾਰਤ 'ਚ ਠੰਡ ਬਹੁਤ ਵਧ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਲੋਅ ਵਿਜ਼ੀਬਿਲਟੀ ਕਾਰਨ 46 ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਆਉਣ ਵਾਲੀਆਂ ਜ਼ਿਆਦਾਤਰ ਫਲਾਈਟਾਂ ਨੂੰ ਜੈਪੁਰ, ਅੰਮ੍ਰਿਤਸਰ ਅਤੇ ਲਖਨਊ ਡਾਇਵਰਟ ਕੀਤਾ ਗਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ — ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੇ ਚਲਦਿਆਂ ਉੱਤਰੀ ਭਾਰਤ 'ਚ ਠੰਡ ਬਹੁਤ ਵਧ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਲੋਅ ਵਿਜ਼ੀਬਿਲਟੀ ਕਾਰਨ 46 ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਆਉਣ ਵਾਲੀਆਂ ਜ਼ਿਆਦਾਤਰ ਫਲਾਈਟਾਂ ਨੂੰ ਜੈਪੁਰ, ਅੰਮ੍ਰਿਤਸਰ ਅਤੇ ਲਖਨਊ ਡਾਇਵਰਟ ਕੀਤਾ ਗਿਆ ਹੈ।

ਉੱਥੇ ਹੀ ਸ਼ੁੱਕਰਵਾਰ ਸਵੇਰੇ ਘੱਟ ਵਿਜ਼ੀਬਿਲਟੀ ਕਾਰਨ 760 ਉਡਾਣਾਂ ਦਾ ਸਮਾਂ ਬਦਲਿਆ ਗਿਆ ਸੀ ਜਿਸ ਕਾਰਨ 19 ਉਡਾਣਾਂ ਨੂੰ ਰੱਦ ਕਰਨਾ ਪਿਆ। ਮੌਸਮ ਵਿਗਿਆਨੀਆਂ ਨੇ ਅੱਜ ਹਲਕੀ ਬਾਰਸ਼ ਅਤੇ ਮੌਸਮ ਦੇ ਬੇਹੱਦ ਠੰਡੇ ਰਹਿਣ ਦਾ ਖਦਸ਼ਾ ਪ੍ਰਗਟਾਇਆ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਵਧੇਰੇ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਬਰਫਬਾਰੀ ਸ਼ੁਰੂ ਹੋਈ ਜੋ ਸ਼ਨੀਵਾਰ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਵਧੇਰੇ ਖੇਤਰਾਂ 'ਚ ਤਾਜ਼ਾ ਬਰਫਬਾਰੀ ਦੇ ਬਾਅਦ ਪਾਰਾ ਡਿੱਗਣ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!