|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Delhi: ਮੁਕਾਬਲੇ ਦੌਰਾਨ ਪੁਲਿਸ ਨੇ ਕੀਤਾ ਹਥਿਆਰ ਸਪਲਾਇਰ ਕਾਬੂ!

ਨਵੀਂ ਦਿੱਲੀ (ਪਾਇਲ): ਪੁਲੀਸ ਨੇ ਦੀਵਾਲੀ ਵਾਲੀ ਰਾਤ ਤੈਮੂਰ ਨਗਰ ਵਿਚ ਗੋਲੀਬਾਰੀ ਦੀ ਘਟਨਾ ਵਿਚ ਲੋੜੀਂਦੇ ਇੱਕ ਵਿਅਕਤੀ ਨੂੰ ਸੋਮਵਾਰ ਨੂੰ ਦੱਖਣ-ਪੂਰਬੀ ਦਿੱਲੀ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਹਥਿਆਰਾਂ ਦਾ ਸਪਲਾਇਰ ਤੇਜਸ ਉਰਫ਼ ਭਾਰਤ (28), ਜੋ ਪਿਛਲੇ ਪੰਜ ਦਿਨਾਂ ਤੋਂ ਫਰਾਰ ਸੀ, ਇਲਾ

NRI Post Desk · 398 ਦਿਨ ਪਹਿਲਾਂ · ਅੱਪਡੇਟ 398 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Delhi: ਮੁਕਾਬਲੇ ਦੌਰਾਨ ਪੁਲਿਸ ਨੇ ਕੀਤਾ ਹਥਿਆਰ ਸਪਲਾਇਰ ਕਾਬੂ!
📷 NRI Post Desk

ਨਵੀਂ ਦਿੱਲੀ (ਪਾਇਲ): ਪੁਲੀਸ ਨੇ ਦੀਵਾਲੀ ਵਾਲੀ ਰਾਤ ਤੈਮੂਰ ਨਗਰ ਵਿਚ ਗੋਲੀਬਾਰੀ ਦੀ ਘਟਨਾ ਵਿਚ ਲੋੜੀਂਦੇ ਇੱਕ ਵਿਅਕਤੀ ਨੂੰ ਸੋਮਵਾਰ ਨੂੰ ਦੱਖਣ-ਪੂਰਬੀ ਦਿੱਲੀ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਹਥਿਆਰਾਂ ਦਾ ਸਪਲਾਇਰ ਤੇਜਸ ਉਰਫ਼ ਭਾਰਤ (28), ਜੋ ਪਿਛਲੇ ਪੰਜ ਦਿਨਾਂ ਤੋਂ ਫਰਾਰ ਸੀ, ਇਲਾਕੇ ਵਿਚ ਮੌਜੂਦ ਹੈ। ਇਸ ਮਗਰੋਂ ਪੁਲੀਸ ਨੇ ਉਸ ਨੂੰ ਕਾਬੂ ਕਰਨ ਲਈ ਆਸਥਾ ਕੁੰਜ ਪਾਰਕ ਨੇੜੇ ਜਾਲ ਵਿਛਾਇਆ।

ਸੰਬੰਧਿਤ ਖ਼ਬਰਾਂ

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਜਦੋਂ ਪੁਲਿਸ ਟੀਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਤੇਜਸ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ। ਇੱਕ ਗੋਲੀ ਹੈੱਡ ਕਾਂਸਟੇਬਲ ਦੀ ਬੁਲੇਟ-ਪਰੂਫ ਜੈਕੇਟ ਵਿੱਚ ਲੱਗੀ ਪੁਲੀਸ ਨੇ ਜਵਾਬੀ ਕਾਰਵਾਈ ਵਿੱਚ ਸਵੈ-ਰੱਖਿਆ ’ਚ ਉਸ 'ਤੇ ਗੋਲੀਬਾਰੀ ਕੀਤੀ, ਜੋ ਉਸ ਦੀ ਖੱਬੀ ਲੱਤ ਵਿੱਚ ਲੱਗੀ। ਅਧਿਕਾਰੀ ਨੇ ਕਿਹਾ ਕਿ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਤੁਰੰਤ ਇਲਾਜ ਲਈ ਏਮਜ਼ ਟਰੌਮਾ ਸੈਂਟਰ ਲਿਜਾਇਆ ਗਿਆ।

ਪੁਲੀਸ ਨੇ ਮੌਕੇ ਤੋਂ ਇੱਕ ਦੇਸੀ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਬਰਾਮਦ ਕੀਤੇ ਹਨ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਤੇਜਸ ਖਿਲਾਫ਼ ਪਹਿਲਾਂ ਵੀ ਨੌਂ ਅਪਰਾਧਿਕ ਕੇਸ ਦਰਜ ਹਨ ਜਿਨ੍ਹਾਂ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਆਬਕਾਰੀ ਐਕਟ ਦੀਆਂ ਧਾਰਾਵਾਂ ਸ਼ਾਮਲ ਹਨ। ਤੇਜਸ ਕਥਿਤ ਤੌਰ 'ਤੇ ਦੀਵਾਲੀ ਦੀ ਰਾਤ ਨੂੰ ਤੈਮੂਰ ਨਗਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸੀ ਅਤੇ ਉਦੋਂ ਤੋਂ ਫਰਾਰ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Delhi: ਮੁਕਾਬਲੇ ਦੌਰਾਨ ਪੁਲਿਸ ਨੇ ਕੀਤਾ ਹਥਿਆਰ ਸਪਲਾਇਰ ਕਾਬੂ! — NRI Post