|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਿੱਲੀ ਚੋਣਾਂ: ਮੁੜ ਅਕਾਲੀਆਂ ਨਾਲ ਭਾਜਪਾ ਨੇ ਸਮਰਥਨ ਦਾ ਕੀਤਾ ਐਲਾਨ

ਨਵੀਂ ਦਿੱਲੀ (Nri Meida) : ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਸਭ ਤੋਂ ਪੁਰਾਣਾ ਅ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Nri Meida) : ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਸਭ ਤੋਂ ਪੁਰਾਣਾ ਅਤੇ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਲਈ ਉਹ ਅਕਾਲੀ ਦਲ ਦਾ ਧੰਨਵਾਦ ਕਰਦੇ ਹਨ।

ਸੰਬੰਧਿਤ ਖ਼ਬਰਾਂ

ਜ਼ਿਰਕਯੋਗ ਹੈ ਕਿ ਇਸ ਤੋਂ ਪਹਿਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਤੋਂ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਸਪੱਸ਼ਟ ਕੀਤਾ ਅਕਾਲੀ ਪ੍ਰਧਾਨ ਦੇ ਫ਼ੈਸਲੇ ਮੁਤਾਬਕ ਉਹ ਦਿੱਲੀ 'ਚ ਨਾ ਤਾਂ ਚੋਣਾਂ ਲੜਨਗੇ ਤੇ ਨਾ ਹੀ ਭਾਜਪਾ ਦਾ ਸਮਰਥਨ ਕਰਗੇ।

ਸਿਰਸਾ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਇਹ ਐਲਾਨ ਕੀਤਾ ਸੀ।ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕਰ ਉਨ੍ਹਾਂ ਨੇ ਭਾਜਪਾ ਦਾ ਸਮਰਥਨ ਦੇਣ ਦੀ ਗੱਲ ਆਖੀ। ਸੁਖਬੀਰ ਬਾਦਲ ਨੇ ਵੀ ਦਿੱਲੀ 'ਚ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।ਦੱਸ ਦਈਏ ਕਿ ਇਸ ਤੋਂ ਪਹਿਲਾ ਜਾਗੋ ਪਾਰਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਜੀ.ਕੇ ਨੇ ਵੀ ਦਿੱਲੀ 'ਚ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਕਾਲੀ ਦਲ ਵੀ ਭਾਜਪਾ ਦਾ ਸਮਰਥਨ ਕਰ ਰਹੀ ਹੈ। ਇਸ ਤੋਂ ਇਹ ਗੱਲ ਸਪਸ਼ਟ ਹੈ ਕਿ ਦਿੱਲੀ ਚੋਣਾਂ 'ਚ ਭਾਜਪਾ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਦਿੱਲੀ ਦੇ ਸਿੱਖ ਵੋਟਰ ਉਨ੍ਹਾਂ ਦੇ ਹੱਕ ਵਿੱਚ ਭੁਗਤਣ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!