|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ NIA ਨੇ ਮੁੰਬਈ ਬ੍ਰਾਂਚ ਨੂੰ ਸੌਂਪਿਆ ਖਾਲਿਸਤਾਨੀ ਅੱਤਵਾਦੀ ਗੁਰਜੀਤ ਸਿੰਘ ਨਿੱਝਰ

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਖਾਲਿਸਤਾਨੀ ਅਤਵਾਦੀ ਨੂੰ ਦਿੱਲੀ ਰਾਸ਼ਟਰੀ ਜਾਂਚ ਏਜੰਸੀ ਨੇ ਮੁੰਬਈ ਐਨਆਈਏ ਨੂੰ ਸੌਂਪ ਦਿੱਤਾ ਹੈ। ਗ੍ਰਿਫ਼ਤਾਰ ਖਾਲਿਸਤਾਨੀ ਅਤਵਾਦੀ ਗੁਰਜੀਤ ਸਿੰਘ ਨਿੱਝਰ ਦੇ ਪੁਣੇ ਦੇ ਚਾਕਨ 'ਚ ਰਹਿਣ ਵਾਲੇ ਇੱਕ ਵਿਅਕਤੀ ਨਾਲ ਸਬੰਧ ਸਨ, ਜਿਸ ਨੂੰ 2019 'ਚ ਐਨਆਈਏ ਦੀ ਟੀਮ ਨੇ ਚਾਕਨ ਤੋਂ

NRI Post Desk · 2163 ਦਿਨ ਪਹਿਲਾਂ · ਅੱਪਡੇਟ 2163 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ NIA ਨੇ ਮੁੰਬਈ ਬ੍ਰਾਂਚ ਨੂੰ ਸੌਂਪਿਆ ਖਾਲਿਸਤਾਨੀ ਅੱਤਵਾਦੀ ਗੁਰਜੀਤ ਸਿੰਘ ਨਿੱਝਰ
📷 NRI Post Desk

ਨਵੀਂ ਦਿੱਲੀ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਖਾਲਿਸਤਾਨੀ ਅਤਵਾਦੀ ਨੂੰ ਦਿੱਲੀ ਰਾਸ਼ਟਰੀ ਜਾਂਚ ਏਜੰਸੀ ਨੇ ਮੁੰਬਈ ਐਨਆਈਏ ਨੂੰ ਸੌਂਪ ਦਿੱਤਾ ਹੈ। ਗ੍ਰਿਫ਼ਤਾਰ ਖਾਲਿਸਤਾਨੀ ਅਤਵਾਦੀ ਗੁਰਜੀਤ ਸਿੰਘ ਨਿੱਝਰ ਦੇ ਪੁਣੇ ਦੇ ਚਾਕਨ 'ਚ ਰਹਿਣ ਵਾਲੇ ਇੱਕ ਵਿਅਕਤੀ ਨਾਲ ਸਬੰਧ ਸਨ, ਜਿਸ ਨੂੰ 2019 'ਚ ਐਨਆਈਏ ਦੀ ਟੀਮ ਨੇ ਚਾਕਨ ਤੋਂ ਗ੍ਰਿਫ਼ਤਾਰ ਕੀਤਾ ਸੀ।

ਸੰਬੰਧਿਤ ਖ਼ਬਰਾਂ

ਉਸ ਵਿਅਕਤੀ ਦੀ ਪੁੱਛ-ਗਿੱਛ 'ਚ ਨਿੱਝਰ ਦਾ ਨਾਂਅ ਸਾਹਮਣੇ ਆਇਆ ਸੀ। ਨਿੱਝਰ ਖ਼ਾਲਿਸਥਾਨੀ ਆਗੂਆਂ ਨਾਲ ਸੋਸ਼ਲ ਮੀਡੀਆ ਦੇ ਰਾਹੀ ਸੰਪਰਕ ਵਿੱਚ ਸੀ। ਜਦੋਂ ਉਸ ਵਿਰੁੱਧ ਐਫ਼ਆਈਆਰ ਦਰਜ ਕੀਤੀ ਗਈ ਤਾਂ ਉਹ ਵਿਦੇਸ਼ ਭੱਜ ਗਿਆ ਸੀ। ਦੱਸਣਯੋਗ ਹੈ ਕਿ ਉਸ ਨੂੰ ਮੰਗਲਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਗੁਰਜੀਤ ਦਿੱਲੀ ਏਅਰਪੋਰਟ ਆ ਕੇ ਕਿਸੇ ਹੋਰ ਥਾਂ ਜਾਣ ਦੀ ਕੋਸ਼ਿਸ਼ ਕਰ ਰਿਹਾ ਹੈ। ਏਜੰਸੀ ਦੀ ਟੀਮ ਗੁਰਜੀਤ ਬਾਰੇ ਪਹਿਲਾ ਹੀ ਸੁਚੇਤ ਸੀ। ਜਿਵੇਂ ਹੀ ਪੁਲਿਸ ਨੂੰ ਗੁਰਜੀਤ ਦੇ ਏਅਰਪੋਰਟ ‘ਤੇ ਹੋਣ ਦੀ ਜਾਣਕਾਰੀ ਮਿਲੀ ਤਾਂ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਏਜੰਸੀ ਗੁਰਜੀਤ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!