|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟੈਕਸੀ ਚਾਲਕ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਦਿੱਲੀ ਪੁਲਿਸ ਦੀ ਟੀਮ ਨਾਲ ਭਿੜ ਗਏ ਡਰਾਈਵਰ

ਲੁਧਿਆਣਾ (ਇੰਦਰਜੀਤ ਸਿੰਘ) : ਟੈਕਸੀ ਚਾਲਕ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਦਿੱਲੀ ਪੁਲਿਸ ਦੀ ਟੀਮ ਨਾਲ ਡਰਾਈਵਰ ਭਿੜ ਗਏ। ਇਹ ਘਟਨਾ ਸਿਟੀ ਥਾਣਾ ਦੀ ਕੁਝ ਹੀ ਦੂਰੀ 'ਤੇ ਹੋਈ। ਜਾਣਕਾਰੀ ਮਿਲਣ 'ਤੇ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਦਿੱਲੀ ਪੁਲਿਸ ਦੀ ਟੀਮ ਨੂੰ ਆਪਣੇ ਨਾਲ ਥਾਣੇ ਲੈ ਗਈ।ਜਾਣਕਾਰੀ ਮੁਤਾਬਿਕ ਕਿਸੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਦੀ ਟੀਮ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ (ਇੰਦਰਜੀਤ ਸਿੰਘ) : ਟੈਕਸੀ ਚਾਲਕ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਦਿੱਲੀ ਪੁਲਿਸ ਦੀ ਟੀਮ ਨਾਲ ਡਰਾਈਵਰ ਭਿੜ ਗਏ। ਇਹ ਘਟਨਾ ਸਿਟੀ ਥਾਣਾ ਦੀ ਕੁਝ ਹੀ ਦੂਰੀ 'ਤੇ ਹੋਈ। ਜਾਣਕਾਰੀ ਮਿਲਣ 'ਤੇ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਦਿੱਲੀ ਪੁਲਿਸ ਦੀ ਟੀਮ ਨੂੰ ਆਪਣੇ ਨਾਲ ਥਾਣੇ ਲੈ ਗਈ।ਜਾਣਕਾਰੀ ਮੁਤਾਬਿਕ ਕਿਸੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਦੀ ਟੀਮ ਚਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਖੰਨਾ ਪਹੁੰਚੀ। ਇਸ ਦੌਰਾਨ ਡਰਾਈਵਰਾਂ ਨੇ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਤੇ ਮਾਮਲਾ ਗਰਮਾ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਪੁਲਿਸ ਨਾਲ ਚਾਲਕਾਂ ਦੀ ਲੜਾਈ ਵੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਦੀ ਅਗਵਾਈ ਸਬ ਇਸਪੈਕਟਰ ਤਰਲੋਚਨ ਸਿੰਘ ਕਰ ਰਹੇ ਸਨ। ਜਦੋਂ ਚਾਲਕਾਂ ਨੇ ਦਿੱਲੀ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ਤਾਂ ਪੁਲਿਸ ਨੂੰ ਚਾਲਕਾਂ ਤੋਂ ਨਿਪਟਣ ਲਈ ਪਿਸਤੌਲ ਦਿਖਾਉਣੀ ਪਈ। ਇਸ ਮਾਮਲੇ ਦੀ ਸੂਚਨਾ ਜਦੋਂ ਸਥਾਨਕ ਪੁਲਿਸ ਨੂੰ ਮਿਲੀ ਤਾਂ ਉਹ ਦਿੱਲੀ ਪੁਲਿਸ ਦੀ ਟੀਮ ਨੂੰ ਆਪਣੇ ਨਾਲ ਥਾਣੇ ਲੈ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!