|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ 48°C ਪਾਰ

ਦਿੱਲੀ: ਦਿੱਲੀ ਵਿੱਚ ਭਿਆਨਕ ਗਰਮੀ ਤੇ ਲੂ ਦਾ ਕਹਿਰ ਸੋਮਵਾਰ ਨੂੰ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਪਹੁੰਚ ਗਿਆ। ਇਹ ਦਿੱਲੀ ਵਿੱਚ ਹੁਣ ਤਕ ਦੀ ਰਿਕਾਰਡ ਗਰਮੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਇਤਿਹਾਸ ਵਿੱਚ ਇਹ ਹੁਣ ਤਕ ਦਾ ਸਭ ਤੋਂ ਗਰਮ ਮਹੀਨਾ ਰਿਹਾ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ: ਦਿੱਲੀ ਵਿੱਚ ਭਿਆਨਕ ਗਰਮੀ ਤੇ ਲੂ ਦਾ ਕਹਿਰ ਸੋਮਵਾਰ ਨੂੰ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਪਹੁੰਚ ਗਿਆ। ਇਹ ਦਿੱਲੀ ਵਿੱਚ ਹੁਣ ਤਕ ਦੀ ਰਿਕਾਰਡ ਗਰਮੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਇਤਿਹਾਸ ਵਿੱਚ ਇਹ ਹੁਣ ਤਕ ਦਾ ਸਭ ਤੋਂ ਗਰਮ ਮਹੀਨਾ ਰਿਹਾ।

ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਪਾਲਮ ਵਿੱਚ 48 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 9 ਜੂਨ ਨੂੰ ਪਾਰਾ 47.8 ਡਿਗਰੀ ਦੇ ਰਿਕਾਰਡ ਪੱਧਰ 'ਤੇ ਦਰਜ ਕੀਤਾ ਗਿਆ। ਉੱਧਰ ਪ੍ਰਾਈਵੇਟ ਮੌਸਮ ਏਜੰਸੀ ਸਕਾਈਮੇਟ ਮੁਤਾਬਕ ਦਿੱਲੀ ਦੇ ਸਫਦਰਗੰਜ ਵਿੱਚ 45.6˚C ਪਾਰਾ ਦਰਜ ਕੀਤਾ ਗਿਆ ਜੋ 2009 ਦੇ ਬਾਅਦ ਸਭਤੋਂ ਵੱਧ ਹੈ। ਗਰਮੀ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

23 ਮਈ ਦੇ ਆਸਪਾਸ ਹੋਈ ਬਾਰਸ਼ ਦੇ ਬਾਅਦ ਦਿੱਲੀ ਤੇ ਉਸ ਨਾਲ ਲੱਗਦੇ ਖੇਤਰਾਂ ਵਿੱਚ ਲੰਮੇ ਸਮੇਂ ਤੋਂ ਮੌਸਮ ਖ਼ੁਸ਼ਕ ਤੇ ਬੇਹੱਦ ਗਰਮ ਬਣਿਆ ਹੋਇਆ ਹੈ। ਕਿਸੇ ਵੀ ਮਹੱਤਵਪੂਰਨ ਮੌਸਮ ਪ੍ਰਣਾਲੀ ਨਾ ਹੋਣ ਕਰਕੇ ਦਿੱਲੀ ਵਿੱਚ ਗਰਮ ਤੇ ਖ਼ੁਸ਼ਕ ਹਵਾਵਾਂ ਚੱਲ ਰਹੀਆਂ ਸਨ। ਇਸ ਕਰਕੇ ਇੱਥੋਂ ਦੇ ਤਾਪਮਾਨ ਵਿੱਚ ਲਗਾਤਾਰ ਉਛਾਲ ਰਿਕਾਰਡ ਕੀਤਾ ਜਾ ਰਿਹਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!