|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੇਜਰੀਵਾਲ ਨੇ ਸਿੱਖ ਕੁੱਟਮਾਰ ਮਾਮਲੇ ਦੇ ਪੀੜਤ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਬੀਤੇ ਦਿਨ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਇਵਰ ਅਤੇ ਉਸ ਦੇ ਨਾਬਾਲਗ ਪੁੱਤਰ ਨਾਲ ਦਿੱਲੀ ਪੁਲਿਸ ਨੇ ਕੁੱਟਮਾਰ ਕੀਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ। ਅਰਵਿੰਦ ਕੇਜਰੀਵਾਲ ਨੇ ਉਪ-ਰਾਜਪਾਲ ਅਤੇ ਗ੍ਰਹਿ ਮੰਤਰੀ ਕੋਲੋਂ ਮੰਗ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਬੀਤੇ ਦਿਨ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਇਵਰ ਅਤੇ ਉਸ ਦੇ ਨਾਬਾਲਗ ਪੁੱਤਰ ਨਾਲ ਦਿੱਲੀ ਪੁਲਿਸ ਨੇ ਕੁੱਟਮਾਰ ਕੀਤੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ। ਅਰਵਿੰਦ ਕੇਜਰੀਵਾਲ ਨੇ ਉਪ-ਰਾਜਪਾਲ ਅਤੇ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ ਕਿ ਜੋ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਪੁਲਿਸ ਨੇ ਪੀੜਤਾਂ ਨਾਲ ਬੁਰਾ ਵਤੀਰਾ ਕੀਤਾ, ਉਨ੍ਹਾਂ ਇਸ ਦੀ ਵੀਡੀਓ ਵੀ ਵੇਖੀ ਜੋ ਕਿ ਬਹੁਤ ਗ਼ਲਤ ਹੋਇਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ, "ਮੈਂ ਇਸ ਮਾਮਲੇ ਦੀ ਨਿਖੇਧੀ ਕਰਦਾ ਹਾਂ ਅਤੇ ਮੈਂ ਉਪ-ਰਾਜਪਾਲ, ਗ੍ਰਹਿ ਮੰਤਰੀ ਅਤੇ ਪੁਲਿਸ ਕਮਿਸ਼ਨਰ ਨੂੰ ਅਪੀਲ ਕਰਦਾ ਹਾਂ ਕਿ ਜੋ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਕਿਸੇ ਨਾਲ ਅਜਿਹਾ ਵਤੀਰਾ ਨਾ ਕਰ ਸਕੇ।" ਇਸ ਤੋਂ ਪਹਿਲਾਂ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਦਿੱਲੀ ਵਿੱਚ ਅਪਰਾਧ ਨੂੰ ਘੱਟ ਕਰਨ ਲਈ ਉਪ-ਰਾਜਪਾਲ ਅਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਸੀ। ਕੇਂਦਰੀ ਗ੍ਰਹਿ ਮੰਤਰੀ ਨੇ ਹੁਣ ਇਸ ਮਾਮਲੇ 'ਚ ਦਿੱਲੀ ਪੁਲਿਸ ਕਮਿਸ਼ਨ ਕੋਲੋਂ ਰਿਪੋਰਟ ਤਲਬ ਕੀਤੀ ਹੈ।

ਦੱਸ ਦਈਏ ਕਿ ਬੀਤੀ ਰਾਤ ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਅਤੇ ਇੱਕ ਨਾਬਾਲਿਗ ਨੂੰ ਦਿੱਲੀ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ ਸੀ। ਪੁਲਿਸ ਵੱਲੋਂ ਸਿੱਖ ਆਟੋ ਡਰਾਈਵਰ ਦੀ ਪੱਗ ਦੀ ਬੇਅਦਬੀ ਵੀ ਕੀਤੀ ਗਈ। ਇਸ ਪੁਰੀ ਘਟਨਾ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਕੈਮਰੇ ਵਿੱਚ ਕੈਦ ਕਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਮਾਮਲੇ 'ਚ ਹੁਣ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!