|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ,ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ

ਐੱਸਏਐੱਸ ਨਗਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੋਸ਼ਲਿਸ਼ਟ ਪਾਰਟੀ (ਇੰ.) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦੋ ਸੰਵਿਧਾਨਾਂ ਦੀ ਵਰਤੋਂ ਕਰਨ ਤੇ ਧਰਮ ਦੇ ਆਧਾਰ 'ਤੇ ਵੋਟਾਂ ਮੰਗਣ ਸਬੰਧੀ ਅਗਲੇ ਤਿੰਨ ਦਿਨਾਂ 'ਚ ਬਣਦੇ ਹੁਕਮ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜੱਜ ਦਇਆ ਚੌਧਰੀ ਤੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਐੱਸਏਐੱਸ ਨਗਰ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੋਸ਼ਲਿਸ਼ਟ ਪਾਰਟੀ (ਇੰ.) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦੋ ਸੰਵਿਧਾਨਾਂ ਦੀ ਵਰਤੋਂ ਕਰਨ ਤੇ ਧਰਮ ਦੇ ਆਧਾਰ 'ਤੇ ਵੋਟਾਂ ਮੰਗਣ ਸਬੰਧੀ ਅਗਲੇ ਤਿੰਨ ਦਿਨਾਂ 'ਚ ਬਣਦੇ ਹੁਕਮ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜੱਜ ਦਇਆ ਚੌਧਰੀ ਤੇ ਸੁਧੀਰ ਮਿੱਤਲ 'ਤੇ ਆਧਾਰਿਤ ਡਿਵੀਜ਼ਨ ਬੈਂਚ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਉਪਰੰਤ ਚੋਣ ਕਮਿਸ਼ਨ ਨੂੰ ਤਿੰਨ ਦਿਨਾਂ 'ਚ ਫ਼ੈਸਲਾ ਜਾਰੀ ਕਰਨ ਦੀ ਹਦਾਇਤ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਨੇ 28 ਅਪ੍ਰੈਲ ਨੂੰ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ 'ਚ ਲਗਾਤਾਰ ਆਪਣੀ ਪਾਰਟੀ ਨੂੰ ਪੰਥਕ ਦੱਸ ਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਤੇ ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਪਰ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਉਨ੍ਹਾਂ ਹਾਈ ਕੋਰਟ 'ਚ ਅਰਜ਼ੀ ਦਾਖ਼ਲ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!